ਉਨਾਓ ਜਬਰ ਜਨਾਹ ਮਾਮਲਾ: ਸੁਪਰੀਮ ਕੋਰਟ ਨੇ ਪੀੜਤਾ ਨੂੰ ਧਿਰ ਬਣਾਏ ਜਾਣ ਦੀ ਇਜਾਜ਼ਤ ਦਿੱਤੀ
ਸੁਪਰੀਮ ਕੋਰਟ ਨੇ ਉਨਾਓ ਜਬਰ ਜਨਾਹ ਮਾਮਲੇ ਵਿਚ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਪੀੜਤਾ ਨੂੰ ਇਸ ਮਾਮਲੇ ਵਿਚ ਧਿਰ ਬਣਾਏ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਪੀੜਤਾ ਨੂੰ ਇਸ ਮਾਮਲੇ ਵਿਚ ਸੁਣੇ ਜਾਣ ਦਾ ਪੂਰਾ ਹੱਕ ਹੈ। ਹਾਲਾਂਕਿ ਅਦਾਲਤ ਨੇ ਪੀੜਤਾ ਦੇ ਚਚੇਰੇ ਭਰਾ ਵਲੋਂ ਦਾਇਰ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਜਿਸ ਵਿਚ ਕਿਹਾ ਗਿਆ ਸੀ ਕਿ ਜੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਨੂੰ ਜ਼ਮਾਨਤ ਮਿਲਦੀ ਹੈ ਤਾਂ ਉਸ ਦੀ ਜਾਨ ਨੂੰ ਖਤਰਾ ਹੋ ਸਕਦਾ ਹੈ। ਅਦਾਲਤ ਨੇ ਸਪਸ਼ਟ ਕੀਤਾ ਕਿ ਪੀੜਤਾ ਕੋਲ ਆਪਣਾ ਪੱਖ ਰੱਖਣ ਦਾ ਪੂਰਾ ਹੱਕ ਹੈ ਕਿਉਂਕਿ ਇਹ ਮਾਮਲਾ ਸਿੱਧੇ ਤੌਰ ’ਤੇ ਉਸ ਦੇ ਹਿੱਤਾਂ ਨਾਲ ਜੁੜਿਆ ਹੋਇਆ ਹੈ।
Share this content:


Post Comment