Loading Now

ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀਆਂ ਟੀਮਾਂ ਦਾ CM ਮਾਨ ਨੇ ਕੀਤਾ ਸਵਾਗਤ

ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀਆਂ ਟੀਮਾਂ ਦਾ CM ਮਾਨ ਨੇ ਕੀਤਾ ਸਵਾਗਤ

ਚੰਡੀਗੜ੍ਹ, 29 ਅਕਤੂਬਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ‘ਏਸ਼ੀਅਨ ਚੈਂਪੀਅਨਜ਼ ਟਰਾਫ਼ੀ’ ਵਿੱਚ ਹਿੱਸਾ ਲੈ ਰਹੀਆਂ ਵੱਖ-ਵੱਖ ਦੇਸ਼ਾਂ ਦੀਆਂ ਟੀਮਾਂ ਦਾ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਉਨ੍ਹਾਂ ਸਮੂਹ ਖਿਡਾਰੀਆਂ ਅਤੇ ਅਧਿਕਾਰੀਆਂ ਨੂੰ ਸੂਬੇ ਦੀ ਇਤਿਹਾਸਕ ਮਹਿਮਾਨਨਿਵਾਜ਼ੀ, ਅਮੀਰ ਸੱਭਿਆਚਾਰਕ ਵਿਰਾਸਤ ਅਤੇ ਆਪਸੀ ਭਾਈਚਾਰਕ ਸਾਂਝ ਦਾ ਨਿੱਘ ਮਾਣਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਰਿਹਾਇਸ਼ (ਸੀ.ਐੱਮ.ਆਰ.) ਵਿਖੇ ਟੀਮਾਂ ਦੇ ਸਨਮਾਨ ਵਿੱਚ ਆਯੋਜਿਤ ਵਿਸ਼ੇਸ਼ ਰਾਤ ਦੇ ਖਾਣੇ (ਡਿਨਰ) ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਇੱਕ ਅਜਿਹੀ ਧਰਤੀ ਹੈ ਜਿੱਥੇ ਹਰ ਮਹਿਮਾਨ ਦਾ ਖਿੜੇ ਮੱਥੇ ਸਵਾਗਤ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਪਰਿਵਾਰਕ ਮੈਂਬਰ ਵਾਂਗ ਪਿਆਰ ਦਿੱਤਾ ਜਾਂਦਾ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਇਸ ਕੌਮਾਂਤਰੀ ਖੇਡ ਮੁਕਾਬਲੇ ਨੂੰ ਹਰ ਖਿਡਾਰੀ ਅਤੇ ਅਧਿਕਾਰੀ ਲਈ ਇੱਕ ਯਾਦਗਾਰੀ ਅਨੁਭਵ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਪੰਜਾਬ ਕੁਰਬਾਨੀ ਅਤੇ ਦਲੇਰੀ ਦਾ ਪ੍ਰਤੀਕ

ਸਮਾਗਮ ਦੌਰਾਨ ਖਿਡਾਰੀਆਂ ਅਤੇ ਟੀਮ ਪ੍ਰਬੰਧਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਪੰਜਾਬ ਸਿਰਫ਼ ਇੱਕ ਭੂਗੋਲਿਕ ਜ਼ਮੀਨੀ ਟੁਕੜਾ ਨਹੀਂ ਹੈ, ਸਗੋਂ ਇਹ ਕੁਰਬਾਨੀ, ਸਾਹਸ, ਸਖ਼ਤ ਮਿਹਨਤ, ਇਨਕਲਾਬੀ ਜਜ਼ਬੇ ਅਤੇ ਮਨੁੱਖਤਾ ਦਾ ਮੁਜੱਸਮਾ ਹੈ। ਜਦੋਂ ਵੀ ਦੇਸ਼ ਨੂੰ ਹਿੰਮਤ, ਦ੍ਰਿੜ੍ਹ ਵਚਨਬੱਧਤਾ ਅਤੇ ਨਿਰਸਵਾਰਥ ਸੇਵਾ ਦੀ ਲੋੜ ਪਈ ਹੈ, ਪੰਜਾਬੀਆਂ ਨੇ ਹਮੇਸ਼ਾ ਮੋਹਰੀ ਹੋ ਕੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ, ਪੈਗ਼ੰਬਰਾਂ, ਸੰਤਾਂ ਅਤੇ ਸੂਫ਼ੀ ਕਵੀਆਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਦੇ ਮਹਾਨ ਉਪਦੇਸ਼ਾਂ ਨੇ ਪੀੜ੍ਹੀਆਂ ਨੂੰ ਬਰਾਬਰੀ, ਦਇਆ, ਭਾਈਚਾਰਕ ਸਾਂਝ ਅਤੇ ਨਿਆਂ ਦੇ ਰਾਹ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ ਹੈ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਪੰਜਾਬ ਦੀ ਅਸਲ ਪਛਾਣ ਇਸ ਦੇ ਸ਼ਹੀਦਾਂ ਦੇ ਖ਼ੂਨ, ਕਿਸਾਨਾਂ ਦੇ ਮੁੜ੍ਹਕੇ, ਜਵਾਨਾਂ ਦੀ ਬਹਾਦਰੀ ਅਤੇ ਇੱਥੋਂ ਦੇ ਲੋਕਾਂ ਦੇ ਨਿੱਘੇ ਸੁਭਾਅ ਵਿੱਚ ਸਮਾਈ ਹੋਈ ਹੈ। ਮਹਿਮਾਨਾਂ ਲਈ ਪੰਜਾਬੀਆਂ ਦੇ ਘਰਾਂ ਦੇ ਬੂਹੇ ਅਤੇ ਦਿਲ ਹਮੇਸ਼ਾ ਖੁੱਲ੍ਹੇ ਰਹਿੰਦੇ ਹਨ ਅਤੇ ਇਸ ਇਤਿਹਾਸਕ ਧਰਤੀ ‘ਤੇ ਕੌਮਾਂਤਰੀ ਟੀਮਾਂ ਦਾ ਸਵਾਗਤ ਕਰਨਾ ਸਮੁੱਚੇ ਸੂਬੇ ਲਈ ਬੇਹੱਦ ਮਾਣ ਵਾਲੀ ਗੱਲ ਹੈ।

ਦੇਸ਼ ਦੀ ਆਜ਼ਾਦੀ ਅਤੇ ਅੰਨ ਭੰਡਾਰ ਵਿੱਚ ਪੰਜਾਬ ਦਾ ਮੋਹਰੀ ਰੋਲ

ਦੇਸ਼ ਦੇ ਵਿਕਾਸ ਅਤੇ ਤਰੱਕੀ ਵਿੱਚ ਪੰਜਾਬ ਦੇ ਵਡਮੁੱਲੇ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਤੋਂ ਲੈ ਕੇ ਹਰੇ ਇਨਕਲਾਬ ਤੱਕ, ਸੂਬੇ ਨੇ ਹਮੇਸ਼ਾ ਰਾਹ ਦਸੇਰਾ ਬਣ ਕੇ ਕੰਮ ਕੀਤਾ ਹੈ। ਪੰਜਾਬ ਦੇ ਆਜ਼ਾਦੀ ਘੁਲਾਟੀਆਂ ਅਤੇ ਮਹਾਨ ਸ਼ਹੀਦਾਂ ਨੇ ਦੇਸ਼ ਦੀ ਪ੍ਰਭੂਸੱਤਾ ਲਈ ਲਾਸਾਨੀ ਸ਼ਹਾਦਤਾਂ ਦਿੱਤੀਆਂ, ਜਦਕਿ ਮਿਹਨਤਕਸ਼ ਕਿਸਾਨਾਂ ਨੇ ਦੇਸ਼ ਨੂੰ ਅੰਨ ਸੰਕਟ ਵਿੱਚੋਂ ਕੱਢ ਕੇ ਆਤਮ-ਨਿਰਭਰ ਬਣਾਇਆ।

Share this content:

Post Comment