ਕਾਂਗਰਸ ਦਫ਼ਤਰ ਘੇਰਨ ਜਾ ਰਹੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿਲੋਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
ਚੰਡੀਗੜ੍ਹ, 23 ਜੁਲਾਈ – ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਜਪਾਈਆਂ ਨੇ ਅੱਜ ਇਥੇ ਸੈਕਟਰ 15 ਸਥਿਤ ਪੰਜਾਬ ਕਾਂਗਰਸ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਭਾਜਪਾਈਆਂ ਨੇ ਕਾਂਗਰਸ ’ਤੇ ਭਰਮ ਫੈਲਾਉਣ ਦੀ ਸਿਆਸਤ ਕਰਨ ਅਤੇ ਨੀਟ ਦੇ ਮਾਮਲੇ ਨੂੰ ਸਿਆਸੀ ਲਾਭ ਲਈ ਵਰਤਣ ਦਾ ਦੋਸ਼ ਲਗਾਇਆ। ਭਾਜਪਾ ਵਰਕਰ ਕਾਂਗਰਸ ਦਫ਼ਤਰ ਦਾ ਘਿਰਾਓ ਕਰਨ ਲਈ ਅੱਗੇ ਵਧਣ ਲੱਗੇ ਤਾਂ ਪੁਲੀਸ ਨੇ ਬੈਰੀਕੇਡਿੰਗ ਕਰਕੇ ਰੋਕ ਦਿੱਤਾ। ਇਸ ਮੌਕੇ ਭਾਜਪਾਈਆਂ ਅਤੇ ਪੁਲੀਸ ਵਿਚਕਾਰ ਖਿੱਚ-ਧੂਹ ਹੋਈ ਅਤੇ ਪੁਲੀਸ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਣੇ ਹੋਰ ਵੱਡੀ ਗਿਣਤੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਥਾਣਾ ਸੈਕਟਰ 11 ਵਿੱਚ ਲਿਜਾਇਆ ਗਿਆ, ਜਿਨ੍ਹਾਂ ਨੂੰ ਕੁਝ ਸਮੇਂ ਬਾਅਦ ਛੱਡ ਦਿੱਤਾ ਗਿਆ।
ਸ੍ਰੀ ਢਿੱਲੋਂ ਨੇ ਕਿਹਾ ਕਿ ਕਾਂਗਰਸ ਚੋਣਾਂ ਵਿੱਚ ਹਾਰ ਤੋਂ ਬਾਅਦ ਹੁਣ ਅੰਦੋਲਨ ਦੀ ਸਿਆਸਤ ’ਤੇ ਆ ਗਈ ਹੈ, ਜਿਸ ਵੱਲੋਂ ਆਪਣੀ ਘਟਦੀ ਸਿਆਸੀ ਸਾਖ ਨੂੰ ਬਚਾਉਣ ਲਈ ਵਿਦਿਆਰਥੀਆਂ ਨੂੰ ਸਿਆਸੀ ਮੋਹਰਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੀਟ ਪ੍ਰੀਖਿਆ ਮਾਮਲੇ ਵਿੱਚ ਪਹਿਲੇ ਹੀ ਦਿਨ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ। ਇਸ ਦੇ ਬਾਵਜੂਦ ਕਾਂਗਰਸ ਸਿਆਸਤ ਕਰਨ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨ ਭਾਜਪਾ ਦੀਆਂ ਗੱਲਾਂ ਵਿੱਚ ਆਉਣ ਵਾਲੇ ਨਹੀਂ ਹਨ।
Share this content:



Post Comment