Loading Now

ਕਾਂਗਰਸ ਨੇ ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿੱਚੋਂ ਕੱਢਿਆ

ਕਾਂਗਰਸ ਨੇ ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿੱਚੋਂ ਕੱਢਿਆ

6, ਫਰਵਰੀ – ਪੰਜਾਬ ਕਾਂਗਰਸ ਦੇ ਪ੍ਰਭਾਰੀ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਸਪਸ਼ਟ ਕੀਤਾ ਹੈ ਕਿ ਨਵਜੋਤ ਸਿੱਧੂ ਨੂੰ ਪਾਰਟੀ ਤੋਂ ਕੱਢ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਪਾਰਟੀ ਅਨੁਸ਼ਾਸਨ ਸਭ ਤੋਂ ਉੱਪਰ ਹੈ ਅਤੇ ਜੋ ਵੀ ਨੇਤਾ ਪਾਰਟੀ ਲਾਈਨ ਤੋਂ ਹਟ ਕੇ ਕੰਮ ਕਰੇਗਾ, ਉਸ ਖ਼ਿਲਾਫ਼ ਕਾਰਵਾਈ ਲਾਜ਼ਮੀ ਹੈ। ਭੂਪੇਸ਼ ਬਗੇਲ ਅੱਜ ਅੰਮ੍ਰਿਤਸਰ ਵਿੱਚ ਡਾ. ਰਾਜ ਕੁਮਾਰ ਵੇਰਕਾ ਦੇ ਨਿਵਾਸ ਸਥਾਨ ‘ਤੇ ਪਹੁੰਚੇ, ਜਿੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰ ਨੂੰ ਕਈ ਮੁੱਦਿਆਂ ‘ਤੇ ਘੇਰਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਕੀਤੇ ਗਏ ਕਾਨੂੰਨੀ ਬਦਲਾਵ ਗਰੀਬਾਂ, ਮਜ਼ਦੂਰਾਂ ਅਤੇ ਕਮਜ਼ੋਰ ਵਰਗਾਂ ਦੇ ਹੱਕਾਂ ਦੇ ਖ਼ਿਲਾਫ਼ ਹਨ। ਬਗੇਲ ਨੇ ਦੱਸਿਆ ਕਿ ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਦੇ ਸਮੇਂ ਮਜ਼ਦੂਰਾਂ ਲਈ ਬਣੇ ਕਈ ਲੋਕ-ਹਿਤੈਸ਼ੀ ਕਾਨੂੰਨਾਂ ਨੂੰ ਮੌਜੂਦਾ ਸਰਕਾਰ ਕਮਜ਼ੋਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇੰਡੀਅਨ ਨੈਸ਼ਨਲ ਕਾਂਗਰਸ ਇਹ ਲੜਾਈ ਆਪਣੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਨੇਤਾ ਰਾਹੁਲ ਗਾਂਧੀ ਦੇ ਨੇਤ੍ਰਤਵ ਹੇਠ ਸੜਕਾਂ ਤੋਂ ਲੈ ਕੇ ਸੰਸਦ ਤੱਕ ਲੜੇਗੀ।

ਪੰਜਾਬ ਦੀ ਕਾਨੂੰਨ-ਵਿਵਸਥਾ ‘ਤੇ ਤਿੱਖੀ ਟਿੱਪਣੀ ਕਰਦੇ ਹੋਏ ਭੂਪੇਸ਼ ਬਗੇਲ ਨੇ ਕਿਹਾ ਕਿ ਸੂਬੇ ਵਿੱਚ ਅਪਰਾਧੀਆਂ ਦੇ ਮਨਾਂ ਵਿਚੋਂ ਕਾਨੂੰਨ ਦਾ ਡਰ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਕਤਲ, ਲੁੱਟਾਂ-ਖੋਹਾਂ, ਡਕੈਤੀਆਂ ਅਤੇ ਬਲਾਤਕਾਰ ਵਰਗੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਕਾਰਕੁਨ ਦੀ ਹੱਤਿਆ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਪੰਜਾਬ ਵਿੱਚ ਡਿੱਗ ਰਹੀ ਕਾਨੂੰਨ-ਵਿਵਸਥਾ ਦੀ ਸਪਸ਼ਟ ਮਿਸਾਲ ਹੈ। ਭੂਪੇਸ਼ ਬਗੇਲ ਨੇ ਦੋਸ਼ ਲਗਾਇਆ ਕਿ ਡਰੱਗ ਮਾਫੀਆ ਅਤੇ ਮਾਈਨਿੰਗ ਮਾਫੀਆ ਦੇ ਮਜ਼ਬੂਤ ਨੈੱਟਵਰਕ ਪੰਜਾਬ ਨੂੰ ਅੰਦਰੋਂ ਖੋਖਲਾ ਕਰ ਰਹੇ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਬਰਬਾਦ ਕੀਤਾ ਜਾ ਰਿਹਾ ਹੈ।

Share this content:

Post Comment