ਕਿਸਾਨੀ ਮੰਗਾਂ ਨੂੰ ਲੈ ਕੇ ਬੀਕੇਯੂ ਅਤੇ ਸਿੱਧੁੂਪੁਰ ਵੱਲੋਂ ਸੂਬੇ ਭਰ ’ਚ ਟੌਲ ਪਲਾਜ਼ੇ ਪਰਚੀ ਮੁਕਤ
ਚੰਡੀਗੜ੍ਹ, 14 ਜੁਲਾਈ – ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ/ਡੱਲੇਵਾਲ) ਦੇ ਸੂਬਾਈ ਸੱਦੇ ’ਤੇ ਅੱਜ ਕਿਸਾਨਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਟੌਲ ਪਲਾਜ਼ਿਆਂ ਨੂੰ ਪਰਚੀ ਮੁਕਤ ਕਰ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਵੱਲੋਂ ਪੂਰੇ ਪੰਜਾਬ ਵਿੱਚ ਸਵੇਰੇ 11:00 ਵਜੇ ਤੋਂ ਲੈ ਕੇ ਸ਼ਾਮ 4:00 ਵਜੇ ਤੱਕ ਟੌਲ ਪਲਾਜ਼ੇ ਮੁਫ਼ਤ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਤਹਿਤ ਕਿਸਾਨਾਂ ਨੇ ਵੱਖ-ਵੱਖ ਹਾਈਵੇਅ ’ਤੇ ਧਰਨੇ ਲਾਏ। ਯੂਨੀਅਨ ਦੇ ਸੱਦੇ ’ਤੇ ਅੱਜ ਸਵੇਰੇ 11:00 ਵਜੇ ਕਿਸਾਨਾਂ ਨੇ ਬਨੂੜ ਤੋਂ ਜ਼ੀਰਕਪੁਰ ਨੂੰ ਜਾਂਦੇ ਕੌਮੀ ਮਾਰਗ ’ਤੇ ਪੈਂਦੇ ਅਜ਼ੀਜ਼ਪੁਰ ਟੌਲ ਪਲਾਜ਼ਾ ਨੂੰ ਪੂਰੀ ਤਰ੍ਹਾਂ ਪਰਚੀ ਮੁਕਤ ਕਰ ਦਿੱਤਾ। ਕਿਸਾਨਾਂ ਵੱਲੋਂ ਟੌਲ ਪਲਾਜ਼ਾ ’ਤੇ ਧਰਨਾ ਆਰੰਭ ਦਿੱਤਾ ਗਿਆ ਹੈ, ਜਿਸ ਵਿੱਚ ਸੂਬਾਈ ਆਗੂ ਮਾਨ ਸਿੰਘ ਰਾਜਪੁਰਾ, ਤਰਲੋਚਨ ਸਿੰਘ ਨੰਡਿਆਲੀ, ਗੁਰਮੀਤ ਸਿੰਘ ਸਿਆਊ ਅਤੇ ਹੋਰ ਪ੍ਰਮੁੱਖ ਆਗੂ ਵਿਸ਼ੇਸ਼ ਤੌਰ ‘ਤੇ ਮੌਜੂਦ ਹਨ। ਇਸ ਦੌਰਾਨ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਧਰੇੜੀ ਜੱਟਾਂ ਟੌਲ ਪਲਾਜ਼ਾ ਵੀ ਕਰਵਾਇਆ ਮੁਫ਼ਤ
ਦੂਜੇ ਪਾਸੇ, ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਬੀ.ਕੇ.ਯੂ. (ਡੱਲੇਵਾਲ) ਜ਼ਿਲ੍ਹਾ ਪਟਿਆਲਾ ਵੱਲੋਂ ਪਟਿਆਲਾ-ਰਾਜਪੁਰਾ ਰੋਡ ’ਤੇ ਸਥਿਤ ਧਰੇੜੀ ਜੱਟਾਂ ਟੌਲ ਪਲਾਜ਼ਾ ’ਤੇ ਵੀ ਧਰਨਾ ਮਾਰ ਕੇ ਇਸ ਨੂੰ ਵਾਹਨਾਂ ਲਈ ਪਰਚੀ ਮੁਕਤ ਕਰ ਦਿੱਤਾ ਗਿਆ। ਇਸ ਧਰਨੇ ਦੀ ਅਗਵਾਈ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਜਗਦੀਪ ਸਿੰਘ ਅਲੂਣਾ ਨੇ ਸਰਕਾਰ ਦੀਆਂ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ।
ਕਿਸਾਨਾਂ ਦੀਆਂ ਮੁੱਖ ਮੰਗਾਂ
- ਲੈਂਡ ਪੂਲਿੰਗ ਨੀਤੀ ਦਾ ਵਿਰੋਧ: ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਜਾ ਰਹੀ ਲੈਂਡ ਪੂਲਿੰਗ ਨੀਤੀ ਦਾ ਕਿਸਾਨਾਂ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।
- ਬੈਂਕਾਂ ਵਿੱਚ ਹੋਈ ਧੋਖਾਧੜੀ ‘ਤੇ ਕਾਰਵਾਈ: ਲੈਂਡ ਮਾਰਗੇਜ ਬੈਂਕਾਂ ਅਤੇ ਪੀ.ਏ.ਡੀ.ਬੀ. (PADB) ਬੈਂਕਾਂ ਵਿੱਚ ਕਿਸਾਨਾਂ ਨਾਲ ਹੋਈ ਕਥਿਤ ਧੋਖਾਧੜੀ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।
- ਇੱਕ ਵਾਰ ਨਿਪਟਾਰਾ ਯੋਜਨਾ: ਬੈਂਕਾਂ ਵਿੱਚ ਕਿਸਾਨਾਂ ਦੇ ਕਰਜ਼ਿਆਂ ਦੇ ਹੱਲ ਲਈ ਇੱਕ ਵਾਰ ਨਿਪਟਾਰਾ ਯੋਜਨਾ (One Time Settlement) ਸ਼ੁਰੂ ਕੀਤੀ ਜਾਵੇ।
Share this content:



Post Comment