Loading Now

ਕੂੜੇ ਦੇ ਨਿਪਟਾਰੇ ਦੇ ਗੰਭੀਰ ਮੁੱਦੇ ‘ਤੇ ਹਾਈ ਕੋਰਟ ਸਖ਼ਤ, ਨਿਗਮ ਕਮਿਸ਼ਨਰ ਤੋਂ ਨਵਾਂ ਰੋਡਮੈਪ ਤਲਬ

ਕੂੜੇ ਦੇ ਨਿਪਟਾਰੇ ਦੇ ਗੰਭੀਰ ਮੁੱਦੇ ‘ਤੇ ਹਾਈ ਕੋਰਟ ਸਖ਼ਤ, ਨਿਗਮ ਕਮਿਸ਼ਨਰ ਤੋਂ ਨਵਾਂ ਰੋਡਮੈਪ ਤਲਬ

ਮੁਹਾਲੀ, 10 ਅਗਸਤ – ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਚ ਪਿਛਲੇ ਦੋ ਦਹਾਕਿਆਂ ਤੋਂ ਲਟਕ ਰਹੇ ਕੂੜੇ ਦੇ ਨਿਪਟਾਰੇ ਦੇ ਗੰਭੀਰ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਅਦਾਲਤ ਨੇ ਮੁਹਾਲੀ ਨਗਰ ਨਿਗਮ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਨਾਰਾਜ਼ਗੀ ਪ੍ਰਗਟਾਉਂਦਿਆਂ ਸਪੱਸ਼ਟ ਕੀਤਾ ਕਿ 20 ਸਾਲ ਬੀਤ ਜਾਣ ਦੇ ਬਾਵਜੂਦ ਜ਼ਮੀਨੀ ਪੱਧਰ ‘ਤੇ ਕੋਈ ਸੁਧਾਰ ਨਹੀਂ ਹੋਇਆ, ਜਿਸ ਦਾ ਸਿੱਧਾ ਖ਼ਮਿਆਜ਼ਾ ਸ਼ਹਿਰ ਦੇ ਆਮ ਵਸਨੀਕਾਂ ਨੂੰ ਭੁਗਤਣਾ ਪੈ ਰਿਹਾ ਹੈ।

Share this content:

Post Comment