Loading Now

ਕੇਂਦਰੀ ਪੰਜਾਬੀ ਲੇਖਕ ਸਭਾ ਦੀਆਂ 25 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਮੁਲਤਵੀ

ਕੇਂਦਰੀ ਪੰਜਾਬੀ ਲੇਖਕ ਸਭਾ ਦੀਆਂ 25 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਮੁਲਤਵੀ

ਜਲੰਧਰ, 20 ਅਕਤੂਬਰ – ਸੀਨੀਅਰ ਮੀਤ ਪ੍ਰਧਾਨ ਦੀ ਚੋਣ ਲੜ ਰਹੇ ਉਮੀਦਵਾਰ ਸ਼ਿੰਦਰਪਾਲ ਸਿੰਘ (ਪ੍ਰੋ) ਦੇ ਪਰਿਵਾਰ ਵਿੱਚ ਵਾਪਰੀ ਮੰਦਭਾਗੀ ਘਟਨਾ ਅਤੇ ਅਣਸਖਾਵੇਂ ਹਾਲਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੀਆਂ 25 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਹ ਐਲਾਨ ਕਰਦਿਆਂ ਤਿੰਨਾਂ ਹੀ ਚੋਣ ਅਧਿਕਾਰੀਆਂ ਡਾਕਟਰ ਲਖਵਿੰਦਰ ਸਿੰਘ ਜੌਹਲ, ਸਤਨਾਮ ਸਿੰਘ ਮਾਣਕ ਅਤੇ ਡਾਕਟਰ ਤੇਜਿੰਦਰ ਵਿਰਲੀ ਨੇ ਦੱਸਿਆ ਕਿ ਚੋਣ ਲੜ ਰਹੀਆਂ ਸਾਰੀਆਂ ਧਿਰਾਂ ਨਾਜ਼ੁਕ ਹਾਲਾਤ ਦੀ ਗੰਭੀਰਤਾ ਨੂੰ ਮਹਿਸੂਸ ਕਰਦੀਆਂ ਹੋਈਆਂ,ਇਸ ਨਤੀਜੇ ਤੇ ਪਹੁੰਚੀਆਂ ਹਨ ਕਿ ਮਾਨਵੀ ਸੰਵੇਦਨਾ ਦੇ ਮੱਦੇ-ਨਜ਼ਰ ਇਹ ਚੋਣਾਂ ਮੁਲਤਵੀ ਕਰ ਦਿੱਤੀਆਂ ਜਾਣ। ਉਹਨਾਂ ਕਿਹਾ ਕਿ ਸਾਰੀਆਂ ਧਿਰਾਂ ਦੇ ਚੋਣ ਲੜ ਰਹੇ ਉਮੀਦਵਾਰਾਂ ਨਾਲ ਸਲਾਹ ਮਸ਼ਵਰਾ ਕਰਕੇ ਚੋਣਾਂ ਦੀ ਨਵੀਂ ਤਰੀਕ ਜਲਦੀ ਹੀ ਐਲਾਨ ਕਰ ਦਿੱਤੀ ਜਾਵੇਗੀ।

Share this content:

Post Comment