Loading Now

ਕੇਰਲਾ ਤੋਂ ਬਾਅਦ ਹੁਣ ਪੰਜਾਬ ’ਚ ਸਰਕਾਰ ਬਣਵਾਂਗੇ: ਵੜਿੰਗ

ਕੇਰਲਾ ਤੋਂ ਬਾਅਦ ਹੁਣ ਪੰਜਾਬ ’ਚ ਸਰਕਾਰ ਬਣਵਾਂਗੇ: ਵੜਿੰਗ

ਚੰਡੀਗੜ੍ਹ, 5 ਮਈ – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਰਲਾ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਤੋਂ ਬਾਅਦ ਪੰਜਾਬ ’ਚ ਸਰਕਾਰ ਬਣਾਉਣ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਕੇਰਲਾ ਵਿੱਚ ਹੋਰ ਮਜ਼ਬੂਤ ਹੋ ਕੇ ਉਭਰੀ ਹੈ। ਇਸ ਤੋਂ ਪਹਿਲਾਂ ਵੀ ਪਾਰਟੀ ਨੇ ਲੋਕ ਸਭਾ ਅਤੇ ਸਥਾਨਕ ਚੋਣਾਂ ਵਿੱਚ ਜਿੱਤ ਦਰਜ ਕੀਤੀ ਸੀ। ਸ੍ਰੀ ਵੜਿੰਗ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਟੀ ਐੱਮ ਸੀ ਦੀ ਹਾਰ ਲਈ ਕਈ ਕਾਰਨ ਹਨ। ਪੱਛਮੀ ਬੰਗਾਲ ਵਿੱਚ ਭਾਰਤੀ ਚੋਣ ਕਮਿਸ਼ਨ ਵੱਲੋਂ ਦਿਖਾਈ ਗਈ ਪੱਖਪਾਤੀ ਭੂਮਿਕਾ ਅਤੇ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਐਸ ਆਈ ਆਰ ਦੇ ਨਾਲ-ਨਾਲ ਟੀ ਐੱਮ ਸੀ ਸਰਕਾਰ ਦੀਆਂ ਨਾਕਾਮੀਆਂ ਵੀ ਇਸ ਲਈ ਜ਼ਿੰਮੇਵਾਰ ਸਨ।

Share this content:

Post Comment