Loading Now

ਕੈਨੇਡਾ ਪੁਲਿਸ ਨੇ ਪੰਜਾਬੀ ਗੈਂਗਸਟਰਾਂ ਦੀਆਂ ਫੋਟੋਆਂ ਕੀਤੀਆਂ ਜਾਰੀ

ਕੈਨੇਡਾ ਪੁਲਿਸ ਨੇ ਪੰਜਾਬੀ ਗੈਂਗਸਟਰਾਂ ਦੀਆਂ ਫੋਟੋਆਂ ਕੀਤੀਆਂ ਜਾਰੀ

ਕੈਨੇਡਾ, 16 ਦਸੰਬਰ – ਕੈਨੇਡਾ ਪੁਲਿਸ ਨੇ ਉੱਚ-ਪੱਧਰੀ ਗੈਂਗ ਹਿੰਸਾ ਨਾਲ ਜੁੜੇ 11 ਵਿਅਕਤੀਆਂ ਵਿਰੁੱਧ ਚੇਤਾਵਨੀ ਜਾਰੀ ਕੀਤੀ ਹੈ। ਪੁਲਿਸ ਨੇ ਜਨਤਾ ਨੂੰ ਉਨ੍ਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਇਨ੍ਹਾਂ 11 ਵਿਅਕਤੀਆਂ ਵਿੱਚੋਂ ਨੌਂ ਪੰਜਾਬੀ ਮੂਲ ਦੇ ਹਨ। ਬ੍ਰਿਟਿਸ਼ ਕੋਲੰਬੀਆ ਪੁਲਿਸ ਨੇ ਕਿਹਾ ਕਿ ਉਹ ਸੂਬੇ ਵਿੱਚ ਕਈ ਕਤਲਾਂ ਅਤੇ ਗੋਲੀਬਾਰੀ ਨਾਲ ਜੁੜੇ ਹੋਏ ਸਨ।

ਕੰਬਾਈਨਡ ਫੋਰੀਜ਼ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੇ ਅਸਿਸਟੈਂਟ ਕਮਾਂਡਰ ਮੈਨੀ ਮਾਨ ਨੇ ਕਿਹਾ ਕਿ ਇਸ ਗੱਲ ਦੀ ਬਹੁਤ ਵੱਧ ਸੰਭਾਵਨਾ ਹੈ ਕਿ ਕੋਈ ਵਿਰੋਧੀ ਗੈਂਗਸਟਰ ਉਨ੍ਹਾਂ ਨੂੰ ਹਿੰਸਾ ਲਈ ਨਿਸ਼ਾਨਾ ਬਣਾਏਗਾ। ਪੁਲਿਸ ਦੁਆਰਾ ਜਾਰੀ ਕੀਤੇ ਗਏ ਪੋਸਟਰਾਂ ਵਿੱਚ ਸ਼ਕੀਲ ਬਸਰਾ (28), ਅਮਰਪ੍ਰੀਤ ਸਮਰਾ (28), ਜਗਦੀਪ ਚੀਮਾ (30), ਰਵਿੰਦਰ ਸ਼ਰਮਾ (35), ਬਰਿੰਦਰ ਧਾਲੀਵਾਲ (39), ਐਂਟੀ ਸੇਂਟ ਪੀਅਰ (40), ਗੁਰਪ੍ਰੀਤ ਧਾਲੀਵਾਲ (35), ਰਿਚਰਡ ਜੋਸਫ਼ ਵਿਟਲੌਕ (40), ਸਮਰੂਪ ਗਿੱਲ (29), ਸੁਪਦੀਸ਼ ਗਿੱਲ (28), ਅਤੇ ਸੁਖਦੀਪ ਪੰਸਲ (33) ਦੇ ਨਾਮ ਸ਼ਾਮਲ ਹਨ।

Share this content:

Post Comment