Loading Now

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਕਾਲ ਤਖਤ ਅੱਗੇ ਪੇਸ਼

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਕਾਲ ਤਖਤ ਅੱਗੇ ਪੇਸ਼

ਅੰਮ੍ਰਿਤਸਰ, 5 ਜਨਵਰੀ – ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਦ ਆਖਿਆ ਕਿ ਉਹ ਆਪਣੇ ਵਿਭਾਗ ਵਿੱਚ ਕੋਈ ਗੁਰਸਿੱਖ ਅਤੇ ਸਿੱਖ ਧਰਮ ਦੇ ਗਿਆਤਾ ਅਧਿਕਾਰੀ ਨੂੰ ਨਿਯੁਕਤ ਕਰਨ ਤਾਂ ਕਿ ਭਵਿੱਖ ਵਿੱਚ ਸਿੱਖ ਧਰਮ ਸਬੰਧੀ ਕੋਈ ਗਲਤੀ ਨਾ ਹੋਵੇ। ਸ੍ਰੀ ਸੌਦ ਅੱਜ ਇੱਥੇ ਅਕਾਲ ਤਖਤ ਸਾਹਿਬ ਵਿਖੇ ਆਪਣਾ ਸਪਸ਼ਟੀਕਰਨ ਦੇਣ ਵਾਸਤੇ ਪੁੱਜੇ ਸਨ। ਬੀਤੇ ਦਿਨੀ ਭਾਈ ਜੈਤਾ ਜੀ ਮਿਊਜ਼ੀਅਮ ਵਿੱਚ ਸਥਾਪਿਤ ਕੀਤੀਆਂ ਗਈਆਂ ਕੁਝ ਤਸਵੀਰਾਂ ਦੇ ਮਾਮਲੇ ਵਿੱਚ ਮਰਿਆਦਾ ਦੀ ਉਲੰਘਣਾ ਦੇ ਦੋਸ਼ ਹੇਠ ਉਨ੍ਹਾਂ ਕੋਲੋਂ ਸਪਸ਼ਟੀਕਰਨ ਮੰਗਿਆ ਗਿਆ ਸੀ।

ਉਨ੍ਹਾਂ ਨੇ ਅੱਜ ਆਪਣਾ ਤੇ ਆਪਣੇ ਵਿਭਾਗ ਵੱਲੋਂ ਇੱਕ ਸਪਸ਼ਟੀਕਰਨ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪਿਆ। ਜਥੇਦਾਰ ਗੜਗੱਜ ਨਾਲ ਮਿਲਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਸ੍ਰੀ ਸੌਦ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪਹਿਲਾਂ ਵੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੀ ਸ਼ਤਾਬਦੀ ਮਨਾਉਣ ਸਮੇਂ ਸਿੱਖ ਵਿਦਵਾਨਾਂ ਦੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਸੁਝਾਵਾਂ ਦੇ ਮੁਤਾਬਕ ਹੀ ਸਮਾਗਮ ਕੀਤੇ ਗਏ ਸਨ।

Share this content:

Post Comment