Loading Now

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਕੱਲ੍ਹ ਛੁੱਟੀ ਦਾ ਐਲਾਨ

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਕੱਲ੍ਹ ਛੁੱਟੀ ਦਾ ਐਲਾਨ

ਚੰਡੀਗੜ੍ਹ, 20 ਅਗਸਤ – ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ (ਸ਼ੁੱਕਰਵਾਰ) ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਕਾਰਨ ਸੂਬੇ ਵਿਚ ਕਈ ਪ੍ਰਾਈਵੇਟ ਸਕੂਲ ਬੰਦ ਰਹਿਣਗੇ, ਹਾਲਾਂਕਿ ਸਕੂਲ ਆਪਣੇ ਪੱਧਰ ਉਤੇ ਛੁੱਟੀ ਦਾ ਐਲਾਨ ਕਰ ਰਹੇ ਹਨ, ਪ੍ਰਸ਼ਾਸਨ ਵੱਲੋਂ ਛੁੱਟੀ ਦਾ ਕੋਈ ਹੁਕਮ ਨਹੀਂ ਹੈ। ਕੱਲ੍ਹ ਸਰਕਾਰੀ ਸਕੂਲ ਆਮ ਵਾਂਗ ਖੁੱਲੇ ਰਹਿਣਗੇ। ਮੋਰਚੇ ਵੱਲੋਂ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਜ਼ਾਰ, ਦੁਕਾਨਾਂ, ਵਪਾਰਕ ਸੰਸਥਾਵਾਂ ਅਤੇ ਜਨਤਕ ਆਵਾਜਾਈ ਬੰਦ ਰਹੇਗੀ, ਜਦੋਂ ਕਿ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਬੰਦ ਦੇ ਸਮਰਥਨ ਵਿੱਚ ਲਗਭਗ 800 ਬੱਸਾਂ ਵੀ ਸੜਕਾਂ ‘ਤੇ ਨਹੀਂ ਉਤਰਨਗੀਆਂ। ਪ੍ਰਸ਼ਾਸਨ ਵੱਲੋਂ ਬੰਦ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਸ ਬਲ ਤਾਇਨਾਤ ਕੀਤਾ ਗਿਆ ਹੈ। ਵਿਦਿਆਰਥੀਆਂ ਅਤੇ ਆਮ ਨਾਗਰਿਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਜ਼ਰੂਰੀ ਕੰਮਾਂ ਤੋਂ ਬਿਨਾਂ ਘਰਾਂ ਵਿੱਚ ਹੀ ਰਹਿਣ।

Share this content:

Post Comment