Loading Now

ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ਦੇ ਅਧਿਕਾਰੀ ਸਸਪੈਂਡ

ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ਦੇ ਅਧਿਕਾਰੀ ਸਸਪੈਂਡ

ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ਵਿੱਚ ਪੜਤਾਲੀਆ ਕਮੇਟੀ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿੱਚ  ਪੜਤਾਲੀਆ ਕਮੇਟੀ ਨੇ ਐਸਜੀਪੀਸੀ ਦੇ ਦੋ ਵੱਢੇ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਪ੍ਰਤਾਪ ਸਿੰਘ ਸਕੱਤਰ ਦੇ ਪੀਏ ਜਤਿੰਦਰ ਸਿੰਘ ਅਤੇ ਗੁਰਦੁਆਰਾ 85 ਵਿਭਾਗ ਦੇ ਗੁਰਮੇਜ ਸਿੰਘ ਨੂੰ ਮੁਅੱਤਲ ਕੀਤਾ ਹੈ। ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਤ ਮੈਂਬਰੀ ਪੜਤਾਲੀਆ ਕਮੇਟੀ ਬਣਾਈ ਸੀ। ਇਸ ਕਮੇਟੀ ਨੇ ਦੋ ਅਧਿਕਾਰੀਆਂ ਵਿਰੁੱਧ ਵੀ ਵੱਡੀ ਕਾਰਵਾਈ ਕੀਤੀ ਹੈ। ਇਹ ਕਮੇਟੀ ਪਹਿਲਾਂ ਹੀ ਐਸਜੀਪੀਸੀ ਸਕੱਤਰ ਪ੍ਰਤਾਪ ਸਿੰਘ ਨੂੰ ਮੁਅੱਤਲ ਕਰ ਚੁੱਕੀ ਹੈ।

ਮੋਹਾਲੀ ਦੇ ਫੇਜ਼-8 ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਨਾਲ ਸੰਬੰਧਿਤ ਜ਼ਮੀਨ ਦੀ ਵਿਕਰੀ ਨੂੰ ਲੈ ਕੇ ਵੱਡਾ ਵਿਵਾਦ ਸਾਹਮਣੇ ਆਇਆ ਸੀ।  ਸੈਣੀ ਮਾਜਰਾ ਖੇਤਰ ਵਿੱਚ ਪੈਂਦੀ ਲਗਭਗ 44 ਮਰਲੇ ਜ਼ਮੀਨ ਨੂੰ ਗਲਤ ਤਰੀਕੇ ਨਾਲ ਵੇਚਣ ਦੇ ਦੋਸ਼ ਲੱਗੇ ਸਨ। ਗੌਰਤਲਬ ਹੈ ਕਿ ਇਸ ਮਾਮਲੇ ਦੇ ਸਾਹਮਣੇ ਆਉਂਦੇ ਹੀ ਸੰਬੰਧਿਤ ਮੈਨੇਜਰ ਰਾਜਿੰਦਰ ਸਿੰਘ ਟੌਹੜਾ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਸੀ।

Share this content:

Post Comment