Loading Now

ਚੰਡੀਗੜ੍ਹ ਦੇ 4 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ ਦੇ 4 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 11 ਅਗਸਤ – ਸ਼ਹਿਰ ਦੇ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ। ਧਮਕੀ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ, ਬੰਬ ਡਿਸਪੋਜ਼ਲ ਸਕੁਆਡ ਅਤੇ ਡੌਗ ਸਕੁਆਡ ਨੇ ਸਕੂਲਾਂ ਵਿੱਚ ਪਹੁੰਚ ਕੇ ਜਾਂਚ ਕੀਤੀ। ਪੁਲਿਸ ਵੱਲੋਂ ਸਕੂਲਾਂ ਦੇ ਅੰਦਰ ਅਤੇ ਆਸ-ਪਾਸ ਦੇ ਇਲਾਕਿਆਂ ਦੀ ਵੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਜਾਂਚ ਦੌਰਾਨ ਕਿਸੇ ਵੀ ਸਕੂਲ ਤੋਂ ਬੰਬ ਜਾਂ ਕੋਈ ਸ਼ੱਕੀ ਵਸਤੂ ਨਹੀਂ ਮਿਲੀ।

ਪੁਲਿਸ ਨੂੰ ਮਿਲੀ ਜਾਣਕਾਰੀ ਮੁਤਾਬਕ ਧਮਕੀ ਵਾਲੀ ਈ-ਮੇਲ ਕਰਮਲ ਕਾਨਵੈਂਟ ਸਕੂਲ, ਸੈਕਟਰ-9, ਸੇਂਟ ਜੌਨਜ਼ ਹਾਈ ਸਕੂਲ ਸੈਕਟਰ-26, ਸੇਕ੍ਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਸੈਕਟਰ-26 ਅਤੇ ਸੇਂਟ ਸਟੀਫਨਜ਼ ਸਕੂਲ ਸੈਕਟਰ-45B ਨਾਲ ਸਬੰਧਤ ਸੀ। ਪੁਲਿਸ ਹੁਣ ਧਮਕੀ ਭਰੀ ਈ-ਮੇਲ ਭੇਜਣ ਵਾਲੇ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ। ਈ-ਮੇਲ ਕਿੱਥੋਂ ਭੇਜੀ ਗਈ ਅਤੇ ਇਸ ਦੇ ਪਿੱਛੇ ਕੌਣ ਹੈ, ਇਹ ਪਤਾ ਲਗਾਉਣ ਲਈ ਤਕਨੀਕੀ ਜਾਂਚ ਵੀ ਕੀਤੀ ਜਾ ਰਹੀ ਹੈ।

Share this content:

Post Comment