ਚੰਡੀਗੜ੍ਹ ਦੇ ਵਿੱਤ ਵਿਭਾਗ ਨੇ ਕਰਮਚਾਰੀਆਂ ਦੇ ਮਹਿੰਗਾਈ ਭੱਤੇ ‘ਚ ਕੀਤਾ ਵਾਧਾ
ਚੰਡੀਗੜ੍ਹ, 27 ਅਪ੍ਰੈਲ – ਚੰਡੀਗੜ੍ਹ ਪ੍ਰਸ਼ਾਸਨ ਦੇ ਵਿੱਤ ਵਿਭਾਗ ਨੇ ਕਰਮਚਾਰੀਆਂ ਲਈ ਮਹਿੰਗਾਈ ਭੱਤੇ (DA) ਦੀਆਂ ਦਰਾਂ ਵਿੱਚ ਵਾਧੇ ਦਾ ਆਦੇਸ਼ ਜਾਰੀ ਕੀਤਾ ਹੈ। ਨਵੇਂ ਹੁਕਮਾਂ ਅਨੁਸਾਰ ਮਹਿੰਗਾਈ ਭੱਤਾ 58 ਫ਼ੀਸਦੀ ਤੋਂ ਵਧਾ ਕੇ 60 ਫ਼ੀਸਦੀ ਕਰ ਦਿੱਤਾ ਗਿਆ ਹੈ, ਜੋ ਕਿ 1 ਜਨਵਰੀ 2026 ਤੋਂ ਲਾਗੂ ਹੋਵੇਗਾ। ਇਹ ਫ਼ੈਸਲਾ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਵੱਲੋਂ 22 ਅਪ੍ਰੈਲ ਨੂੰ ਜਾਰੀ ਕੀਤੇ ਗਏ ਆਦੇਸ਼ਾਂ ਦੇ ਅਨੁਰੂਪ ਲਿਆ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਫ਼ੈਸਲੇ ਨੂੰ ਅਪਣਾਉਂਦੇ ਹੋਏ ਆਪਣੇ ਅਧੀਨ ਕੰਮ ਕਰਦੇ ਸਾਰੇ ਮੁਲਾਜ਼ਮਾਂ ‘ਤੇ ਲਾਗੂ ਕਰ ਦਿੱਤਾ ਹੈ।
ਵਧਿਆ ਹੋਇਆ ਮਹਿੰਗਾਈ ਭੱਤਾ ਭਾਰਤੀ ਪ੍ਰਬੰਧਕੀ ਸੇਵਾ (IAS), ਭਾਰਤੀ ਪੁਲਿਸ ਸੇਵਾ (IPS), ਭਾਰਤੀ ਵਣ ਸੇਵਾ (IFS) ਅਤੇ ਹੋਰ ਸਬੰਧਤ ਸੇਵਾਵਾਂ ਦੇ ਅਧਿਕਾਰੀਆਂ ਦੇ ਨਾਲ-ਨਾਲ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਮੁਲਾਜ਼ਮਾਂ ‘ਤੇ ਬਰਾਬਰ ਰੂਪ ਵਿੱਚ ਲਾਗੂ ਹੋਵੇਗਾ। ਵਿੱਤ ਵਿਭਾਗ ਨੇ ਸਾਰੇ ਸਬੰਧਤ ਵਿਭਾਗਾਂ, ਪ੍ਰਬੰਧਕੀ ਸਕੱਤਰਾਂ ਅਤੇ ਦਫ਼ਤਰ ਮੁਖੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਇਸ ਆਦੇਸ਼ ਨੂੰ ਪ੍ਰਸ਼ਾਸਨ ਦੀ ਅਧਿਕਾਰਤ ਜਾਣਕਾਰੀ ਪ੍ਰਣਾਲੀ ‘ਤੇ ਦਰਜ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।
Share this content:



Post Comment