Loading Now

ਚੰਡੀਗੜ੍ਹ ਪ੍ਰਸ਼ਾਸਨ ਨੇ ਲਾਪਤਾ ਲੋਕਾਂ ਬਾਰੇ ਮੰਗੀ ਜਾਣਕਾਰੀ

ਚੰਡੀਗੜ੍ਹ ਪ੍ਰਸ਼ਾਸਨ ਨੇ ਲਾਪਤਾ ਲੋਕਾਂ ਬਾਰੇ ਮੰਗੀ ਜਾਣਕਾਰੀ

ਨੇਪਾਲ, 28 ਅਗਸਤ – ਨੇਪਾਲ ਵਿੱਚ ਲੰਘੇ ਦਿਨ ਆਏ ਭਿਆਨਕ ਹੜ੍ਹ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਪ੍ਰਸ਼ਾਸਨ ਨੇ ਨੇਪਾਲ ਗਏ ਚੰਡੀਗੜ੍ਹ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕਦਿਆਂ ਲਾਪਤਾ ਲੋਕਾਂ ਦਾ ਪਤਾ ਲਗਾਉਣ ਲਈ ਇੱਕ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਹੈ। ਯੂ.ਟੀ. ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਦਾ ਕੋਈ ਜਾਣਕਾਰ ਵਿਅਕਤੀ ਨੇਪਾਲ ਗਿਆ ਹੋਇਆ ਹੈ ਅਤੇ ਉੱਥੇ ਆਈ ਕੁਦਰਤੀ ਆਫ਼ਤ ਤੋਂ ਬਾਅਦ ਲਾਪਤਾ ਹੋ ਗਿਆ ਹੈ ਜਾਂ ਉਸ ਨਾਲ ਸੰਪਰਕ ਨਹੀਂ ਹੋ ਪਾ ਰਿਹਾ, ਤਾਂ ਇਸ ਦੀ ਸੂਚਨਾ ਤੁਰੰਤ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਦਿੱਤੀ ਜਾਵੇ।

ਲਾਪਤਾ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਪ੍ਰਸ਼ਾਸਨ ਨੇ ਐਮਰਜੈਂਸੀ ਨੰਬਰ 112 ਅਤੇ 0172-2700025 ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਲੋਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸੁਪਰਡੈਂਟ ਮੋਹਨ ਸਿੰਘ ਨਾਲ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਯੂ.ਟੀ. ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਨੇਪਾਲ ਵਿੱਚ ਚੰਡੀਗੜ੍ਹ ਦੇ ਲਾਪਤਾ ਲੋਕਾਂ ਦੀ ਸੂਚਨਾ ਇਕੱਠੀ ਕਰਕੇ ਉੱਚ ਅਧਿਕਾਰੀਆਂ ਅਤੇ ਰਾਹਤ ਟੀਮਾਂ ਨਾਲ ਸਾਂਝੀ ਕੀਤੀ ਜਾਵੇਗੀ, ਤਾਂ ਜੋ ਲਾਪਤਾ ਲੋਕਾਂ ਦੀ ਭਾਲ ਤੇਜ਼ ਕੀਤੀ ਜਾ ਸਕੇ ਅਤੇ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਪਹੁੰਚਾਈ ਜਾ ਸਕੇ।

Share this content:

Post Comment