Loading Now

ਜਲਾਲਾਬਾਦ, ਹੁਸ਼ਿਆਰਪੁਰ ਤੇ ਗੁਰੂ ਹਰਸਹਾਏ ਨਗਰ ਕੌਂਸਲ ਚੋਣ ਨਤੀਜੇ 2026

ਜਲਾਲਾਬਾਦ, ਹੁਸ਼ਿਆਰਪੁਰ ਤੇ ਗੁਰੂ ਹਰਸਹਾਏ ਨਗਰ ਕੌਂਸਲ ਚੋਣ ਨਤੀਜੇ 2026

ਹੁਸ਼ਿਆਰਪੁਰ, 6 ਜੁਲਾਈ – ਪੰਜਾਬ ਦੇ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਨਗਰ ਨਿਗਮ ਹੁਸ਼ਿਆਰਪੁਰ, ਨਗਰ ਕੌਂਸਲ ਗੁਰੂਹਰਸਹਾਏ, ਜਲਾਲਾਬਾਦ ਅਤੇ ਨਗਰ ਪੰਚਾਇਤ ਮਮਦੋਟ ਦੀਆਂ ਵੋਟਾਂ ਦੀ ਗਿਣਤੀ ਜਾਰੀ ਹੈ ਅਤੇ ਹੁਣ ਤੱਕ ਦੇ ਰੁਝਾਨਾਂ ਨੇ ਕਈ ਦਿਲਚਸਪ ਤਸਵੀਰਾਂ ਪੇਸ਼ ਕੀਤੀਆਂ ਹਨ। ਗੁਰੂਹਰਸਹਾਏ ਨਗਰ ਕੌਂਸਲ ਦੇ ਕੁੱਲ 15 ਵਾਰਡਾਂ ਵਿੱਚੋਂ ਕਾਂਗਰਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 13 ਵਾਰਡਾਂ ‘ਤੇ ਜਿੱਤ ਦਰਜ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ 2 ਉਮੀਦਵਾਰ ਜੇਤੂ ਰਹੇ ਹਨ। ਇਸ ਹਲਕੇ ਵਿੱਚ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀਆਂ। ਉੱਧਰ, ਨਗਰ ਨਿਗਮ ਹੁਸ਼ਿਆਰਪੁਰ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਹੈ। 50 ਸੀਟਾਂ ਵਿੱਚੋਂ ਆਪ ਨੇ 35 ਸੀਟਾਂ ਆਪਣੇ ਨਾਮ ਕੀਤੀਆਂ ਹਨ। ਕਾਂਗਰਸ ਨੂੰ 9 ਸੀਟਾਂ ਮਿਲੀਆਂ ਹਨ, ਜਦਕਿ ਭਾਜਪਾ ਦੇ 3 ਉਮੀਦਵਾਰ ਜੇਤੂ ਰਹੇ ਹਨ। ਇਸ ਤੋਂ ਇਲਾਵਾ 3 ਆਜ਼ਾਦ ਉਮੀਦਵਾਰਾਂ ਨੇ ਵੀ ਜਿੱਤ ਦਰਜ ਕੀਤੀ ਹੈ।

Share this content:

Post Comment