ਜਲੰਧਰ ਦੀ ਸਪੋਰਟਸ ਫੈਕਟਰੀ ’ਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ
ਜਲੰਧਰ, 21 ਜੂਨ – ਜਲੰਧਰ ਦੇ ਬਸਤੀ ਦਾਨਿਸ਼ਮਾੜਾ ਰੋਡ ਸੇਂਟ ਸੋਲਜਰ ਕਾਲਜ ਨੇੜੇ ਸਥਿਤ ਬ੍ਰਾਈਟ ਵੇਅ ਸਪੋਰਟਸ ਫੈਕਟਰੀ ’ਚ ਸ਼ਨੀਵਾਰ ਨੂੰ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ। ਜਦੋਂ ਫੈਕਟਰੀ ਦੀ ਦੂਜੀ ਮੰਜ਼ਿਲ ‘ਤੇ ਅਚਾਨਕ ਅੱਗ ਲੱਗ ਗਈ। ਫੈਕਟਰੀ ’ਚੋਂ ਧੂੰਆਂ ਉੱਠਦਾ ਦੇਖ ਕੇ ਇਲਾਕੇ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਉਨ੍ਹਾਂ ਦਾ ਪ੍ਰਭਾਵ ਦੂਰ-ਦੂਰ ਤੱਕ ਦਿਖਾਈ ਦੇ ਰਿਹਾ ਸੀ।
ਸਥਾਨਕ ਲੋਕਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਤੇਜ਼ ਗਰਮ ਹਵਾਵਾਂ ਕਾਰਨ ਅੱਗ ਨੇ ਕੁਝ ਹੀ ਸਮੇਂ ’ਚ ਭਿਆਨਕ ਰੂਪ ਧਾਰਨ ਕਰ ਲਿਆ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਫ਼ਾਇਰ ਵਿਭਾਗ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਫ਼ਾਇਰ ਵਿਭਾਗ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਟੀਮਾਂ ਨੇ ਕਾਫ਼ੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਫ਼ਾਇਰ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਫੈਕਟਰੀ ’ਚ ਸਪੋਰਟਸ ਫੁੱਟਬਾਲ ਬਣਾਏ ਗਏ ਸਨ ਅਤੇ ਅੱਗ ਲੱਗਣ ਕਾਰਨ ਫੈਕਟਰੀ ’ਚ ਰੱਖਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਹਾਲਾਂਕਿ, ਅੱਗ ਲੱਗਣ ਦੌਰਾਨ ਫੈਕਟਰੀ ’ਚ ਮੌਜੂਦ ਸਾਰੇ ਕਰਮਚਾਰੀ ਸੁਰੱਖਿਅਤ ਬਾਹਰ ਆ ਗਏ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
Share this content:



Post Comment