Loading Now

ਜ਼ਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ ਦੀ ਰਹਿਨੁਮਾਈ ਹੇਠ ਫਰੀਦਕੋਟ ਵਿਖੇ ਚਲਾਈ ਜਾ ਰਹੀ ਨਵੀਂ ਮੁਹਿੰਮ

ਜ਼ਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ ਦੀ ਰਹਿਨੁਮਾਈ ਹੇਠ ਫਰੀਦਕੋਟ ਵਿਖੇ ਚਲਾਈ ਜਾ ਰਹੀ ਨਵੀਂ ਮੁਹਿੰਮ

ਫਰੀਦਕੋਟ, 4 ਦਸੰਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਐੱਸ.ਏ.ਐੱਸ. ਨਗਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਸੰਜੀਵ ਜੋਸ਼ੀ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀ ਰਹਿਨੁਮਾਈ ਹੇਠ  6 ਦਸੰਬਰ 2025 ਤੋਂ 6 ਜਨਵਰੀ 2026 ਤੱਕ ਯੂਥ ਅਗੇਂਨਸਟ ਡਰੱਗਨਾਮ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਮਕਸਦ ਆਮ ਜਨਤਾ ਨੂੰ ਨਸ਼ਿਆਂ ਦੇ ਘਾਤਕ ਨੁਕਸਾਨਾਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਦੇ ਮਾਰੂ ਨਤੀਜਿਆਂ ਬਾਰੇ ਦੱਸਣਾ ਹੈ।

ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਤੇ ਸ਼ੈਸ਼ਨ ਜੱਜ ਸ੍ਰੀ ਸੰਜੀਵ ਜੋਸ਼ੀ ਨੇ ਦੱਸਿਆ ਕਿ ਇਹ ਮੁਹਿੰਮ ਵੱਖ-ਵੱਖ ਮਹਿਕਮਿਆਂ ਦੇ ਸਹਿਯੋਗ ਨਾਲ਼ ਚਲਾਈ ਜਾਵੇਗੀ ਤਾਂ ਜੋ ਇਸ ਮੁਹਿੰਮ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਮਹਿਕਮੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੇ ਸਹਿਯੋਗ ਨਾਲ਼ ਜਾਗਰੂਕਤਾ ਰੈਲੀਆਂ ਵੀ ਕਰਨਗੇ। ਇਸ ਮੁਹਿੰਮ ਵਿੱਚ ਸਿੱਖਿਆ ਵਿਭਾਗ ਵੀ ਆਪਣਾ ਅਹਿਮ ਸਹਿਯੋਗ ਦੇਵੇਗਾ ਅਤੇ ਸਕੂਲਾਂ ਅਤੇ ਕਾਲਜਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਸਟੇਜ ਡਰਾਮੇ, ਪੇਂਟਿੰਗ,ਭਾਸ਼ਣ, ਸਾਈਕਲ ਰੈਲੀਆਂ, ਜਾਗਰੂਕਤਾ ਮਾਰਚ, ਭਾਸ਼ਣ ਅਤੇ ਹੋਰ ਗਤੀਵਿਧੀਆਂ ਕੀਤੀਆਂ ਜਾਣਗੀਆਂ ਤਾਂ ਜੋ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ-ਫ੍ਰੀ ਨੰਬਰ 15100 ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਨਾਲ ਸੰਪਰਕ ਕਰ ਸਕਦਾ ਹੈ।

Share this content:

Post Comment