ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਤੇ ਲਗਾਏ ਪੌਦੇ
*”ਈਚ ਵਨ ਪਲਾਂਟ ਵਨ” ਮੁਹਿੰਮ ਦੀ ਕੀਤੀ ਸ਼ੁਰੂਆਤ
ਮੋਗਾ, 5 ਜੂਨ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਮਾਨਯੋਗ ਜਸਟਿਸ ਦੀਪਕ ਸਿੱਬਲ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ– ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋ ਅੱਕ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਤੇ ਸਬ ਜੇਲ੍ਹਾ ਮੋਗਾ ਵਿਖੇ ਬੂਟੇ ਲਗਾਏ ਗਏ ਅਤੇ “ਈਚ ਵਨ ਪਲਾਂਟ ਵਨ” ਨਾਮ ਦੀ ਮੁਹਿੰਮ ਸ਼ੁਰੂ ਕੀਤੀ ਗਈ।
ਇਹ ਮੁਹਿੰਮ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ– ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਵਣ ਵਿਭਾਗ ਮੋਗਾ ਤੇ ਜ਼ਿਲ੍ਹਾ ਸਿੱਖਿਆ ਅਫਸਰ ਮੋਗਾ ਦੇ ਸਹਿਯੋਗ ਨਾਲ ਚਲਾਈ ਜਾਵੇਗੀ। ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਹੋ ਰਹੇ ਮਾੜੇ ਪ੍ਰਭਾਵਾਂ ਤੋਂ ਬਚਾਅ ਕਰਨਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਸ ਮੁਹਿੰਮ ਦੇ ਤਹਿਤ ਮੋਗਾ ਜਿਲੇ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੂਟੇ ਲਗਾਏ ਜਾਣਗੇ ਅਤੇ ਨਾਲ ਹੀ ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਹਰ ਇੱਕ ਜੁਡੀਸ਼ੀਅਲ ਅਫਸਰ ਸਾਹਿਬਾਨ ਵੱਲੋਂ ਇੱਕ-ਇੱਕ ਬੂਟਾ ਗੋਦ ਲਿਆ ਜਾਵੇਗਾ ਅਤੇ ਉਸ ਦੀ ਦੇਖ ਰੇਖ ਦੀ ਪੂਰੀ ਜਿੰਮੇਵਾਰੀ ਚੁੱਕੀ ਜਾਵੇਗੀ।
ਇਸ ਤੋਂ ਇਲਾਵਾ ਮੌਕੇ ਤੇ ਸ਼੍ਰੀ ਪ੍ਰੀਤਮਪਾਲ ਸਿੰਘ ਸੁਪਰਡੈਂਟ ਸਬ ਜੇਲ ਮੋਗਾ, ਸ਼੍ਰੀ ਗੁਰਿੰਦਰ ਸਿੰਘ ਸੁਪਰਡੈਂਟ ਸੈਸ਼ਨ ਡਵੀਜਨ ਮੋਗਾ, ਸ਼੍ਰੀ ਸਮੀਰ ਗੁਪਤਾ ਚੀਫ ਲੀਗਲ ਏਡ ਡਿਫੈਂਸ ਕਾਊਂਸਲ, ਸ਼੍ਰੀ ਪ੍ਰੀਤਇੰਦਰ ਸਿੰਘ ਗਿੱਲ ਡਿਪਟੀ ਚੀਫ ਲੀਗਲ ਏਡ ਡਿਫੈਂਸ ਕਾਊਂਸਲ, ਸ਼੍ਰੀ ਨਰਿੰਦਰ ਕੁਮਾਰ ਡਿਪਟੀ ਚੀਫ ਲੀਗਲ ਏਡ ਡਿਫੈਂਸ ਕਾਊਂਸਲ, ਸ਼੍ਰੀ ਜਤਿੰਦਰ ਸਿੰਘ ਸਹਾਇਕ ਲੀਗਲ ਏਡ ਡਿਫੈਂਸ ਕਾਊਂਸਲ, ਮਿਸ ਉਰਵਸ਼ੀ ਸਹਾਇਕ ਲੀਗਲ ਏਡ ਡਿਫੈਂਸ ਕਾਊਂਸਲ ਤੇ ਮਿਸ ਜਸਪਿੰਦਰ ਕੌਰ ਸਹਾਇਕ ਲੀਗਲ ਏਡ ਡਿਫੈਂਸ ਕਾਊਂਸਲ ਵੀ ਮੌਜੂਦ ਸਨ। ਇਸ ਮੁਹਿੰਮ ਤਹਿਤ ਨੇਚਰ ਪਾਰਕ ਮੋਗਾ ਵਿਖੇ ਵੀ ਮਿਸ ਕਿਰਨ ਜਯੋਤੀ ਸੀ.ਜੇ.ਐੱਮ- ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਅਤੇ ਵਣ ਵਿਭਾਗ ਮੋਗਾ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਤੇ ਬੂਟੇ ਲਗਾਏ ਗਏ। ਇਸ ਮੌਕੇ ਤੇ ਸ਼੍ਰੀ ਅਰੁਣ ਕੁਮਾਰ ਵਣ ਰੇਂਜ ਅਫਸਰ, ਮੋਗਾ, ਸ਼੍ਰੀ ਕੰਵਲਨੈਨ ਸਿੰਘ ਬੀ. ਓ. ਤੇ ਸ਼੍ਰੀ ਅਜੈ ਕੁਮਾਰ ਬੀ. ਓ. ਵੱਲੋਂ ਵੀ ਬੂਟੇ ਲਗਾਏ ਗਏ।
Share this content:



Post Comment