‘ਜਾਗੋ’ ਮਾਰਚ ਦੌਰਾਨ ਪੁਲੀਸ ਤੇ ਵਿਦਿਆਰਥੀਆਂ ਵਿਚਾਲੇ ਝੜਪ
ਪਟਿਆਲਾ, 19 ਅਗਸਤ – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਬੀਤੀ ਰਾਤ ਉਸ ਵੇਲੇ ਮਾਹੌਲ ਬੇਹੱਦ ਤਣਾਅਪੂਰਨ ਹੋ ਗਿਆ, ਜਦੋਂ ਪਿਛਲੇ ਅੱਠ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਅਤੇ ਪੁਲੀਸ ਵਿਚਾਲੇ ਝੜਪ ਹੋ ਗਈ। ਵਿਦਿਆਰਥੀ ਵਧੀ ਹੋਈ ਫ਼ੀਸ ਵਾਪਸ ਲੈਣ ਅਤੇ ਹੋਰ ਮੰਗਾਂ ਨੂੰ ਲੈ ਕੇ ਵਾਈਸ ਚਾਂਸਲਰ (VC) ਦੀ ਰਿਹਾਇਸ਼ ਵੱਲ ਇੱਕ ‘ਜਾਗੋ’ ਮਾਰਚ ਕੱਢਣ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਮੌਕੇ ’ਤੇ ਤਾਇਨਾਤ ਭਾਰੀ ਪੁਲੀਸ ਫੋਰਸ ਨੇ ਉਨ੍ਹਾਂ ਨੂੰ ਰੋਕ ਲਿਆ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਧੱਕਾਮੁੱਕੀ ਅਤੇ ਝੜਪ ਹੋ ਗਈ।
ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦਾ ਦੋਸ਼ ਹੈ ਕਿ ਉਹ ਸ਼ਾਂਤਮਈ ਢੰਗ ਨਾਲ ਮਾਰਚ ਕੱਢ ਰਹੇ ਸਨ, ਪਰ ਪੁਲੀਸ ਨੇ ਉਨ੍ਹਾਂ ਦੇ ਅੰਦੋਲਨ ਨੂੰ ਦਬਾਉਣ ਲਈ ਜਬਰਨ ਰੋਕਿਆ। ਵਿਦਿਆਰਥੀਆਂ ਨੇ ਦੱਸਿਆ ਕਿ ਵੱਖ-ਵੱਖ ਕੋਰਸਾਂ ਅਤੇ ਸੇਵਾਵਾਂ ਦੀਆਂ ਫ਼ੀਸਾਂ ਵਿੱਚ 16 ਤੋਂ 102 ਫੀਸਦੀ ਅਤੇ ਹੋਸਟਲ ਫ਼ੀਸ ਵਿੱਚ 42 ਫੀਸਦੀ ਤੱਕ ਦਾ ਭਾਰੀ ਵਾਧਾ ਕੀਤਾ ਗਿਆ ਹੈ।, ਜਿਸ ਨੂੰ ਵਿਦਿਆਰਥੀਆਂ ਨੇ ਸਿਰੇ ਤੋਂ ਖਾਰਜ ਕਰਦਿਆਂ ਫ਼ੀਸ ਵਾਧਾ ਪੂਰੀ ਤਰ੍ਹਾਂ ਰੱਦ ਕਰਨ ਦੀ ਮੰਗ ਕੀਤੀ ਹੈ।
Share this content:



Post Comment