Loading Now

ਡਾਕਟਰ ਰਮਨਦੀਪ ਸਿੰਗਲਾ ਨੇ ਸਿਵਲ ਸਰਜਨ ਮੋਗਾ ਵਜੋਂ ਅਹੁਦਾ ਸੰਭਾਲਿਆ

ਡਾਕਟਰ ਰਮਨਦੀਪ ਸਿੰਗਲਾ ਨੇ ਸਿਵਲ ਸਰਜਨ ਮੋਗਾ ਵਜੋਂ ਅਹੁਦਾ ਸੰਭਾਲਿਆ

ਮੋਗਾ, 16 ਮਾਰਚ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪੰਜਾਬ ਸਰਕਾਰ ਦੀਆ ਹਦਾਇਤਾਂ ਅਨੁਸਾਰ ਡਾ. ਰਮਨਦੀਪ ਸਿੰਗਲਾ ਨੇ ਸਿਵਲ ਸਰਜਨ ਮੋਗਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸਿਵਲ ਸਰਜਨ ਦਫ਼ਤਰ ਮੋਗਾ ਦੇ ਸਮੂਹ ਸਟਾਫ਼ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਡਾਕਟਰ ਅਸ਼ੋਕ ਸਿੰਗਲਾ ਜਿਲਾ ਟੀਕਾਕਰਨ ਅਫ਼ਸਰ, ਜਸਜੀਤ ਕੌਰ ਜਿਲਾ ਸਿੱਖਿਆ ਅਤੇ ਸੂਚਨਾ ਅਫ਼ਸਰ ਮੋਗਾ, ਹਰਜਿੰਦਰ ਕੌਰ ਬੀ ਈ ਈ, ਓਮ ਅਰੋੜਾ ਅਤੇ ਅਮਨਦੀਪ ਕੌਰ ਸਟੈਨੋ ਵੀ ਹਾਜ਼ਿਰ ਸਨ। ਇਸ ਦੌਰਾਨ ਡਾ. ਰਮਨਦੀਪ ਸਿੰਗਲਾ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਸੇਵਾਵਾਂ ਨੂੰ ਲੋਕਾਂ ਤੱਕ ਹੋਰ ਬਿਹਤਰ ਢੰਗ ਨਾਲ ਪਹੁੰਚਾਉਣਾ ਉਹਨਾਂ ਦੀ ਪਹਿਲੀ ਤਰਜੀਹ ਹੋਵੇਗੀ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀਆਂ ਸਿਹਤ ਸੰਬੰਧੀ ਯੋਜਨਾਵਾਂ ਨੂੰ ਜ਼ਿਲ੍ਹੇ ਦੇ ਹਰ ਨਾਗਰਿਕ ਤੱਕ ਪਹੁੰਚਾਉਣ ਲਈ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕੰਮ ਕੀਤਾ ਜਾਵੇਗਾ। ਉਹਨਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਟੀਮ ਵਰਕ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣਾ ਸਾਡਾ ਸਾਂਝਾ ਫਰਜ਼ ਹੈ। ਇਸ ਮੌਕੇ ਮੌਜੂਦ ਸਟਾਫ਼ ਮੈਂਬਰਾਂ ਨੇ ਡਾ. ਰਮਨਦੀਪ ਸਿੰਗਲਾ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਉਮੀਦ ਜਤਾਈ ਕਿ ਉਹਨਾਂ ਦੀ ਅਗਵਾਈ ਹੇਠ ਸਿਹਤ ਸੇਵਾਵਾਂ ਹੋਰ ਮਜ਼ਬੂਤ ਹੋਣਗੀਆਂ।

Share this content:

Post Comment