ਢੱਕ ਪਲਾਹੀ ਜਾਣ ਵਾਲੀ ਸੜਕ ਦੀ ਉਸਾਰੀ ਸ਼ੁਰੂ

*ਲੋਕ ਸਭਾ ਮੈਂਬਰ ਚੱਬੇਵਾਲ ਨੇ ਕੰਮ ਦੀ ਸ਼ੁਰੂਆਤ ਕਰਵਾਈ
ਫਗਵਾੜਾ, 1 ਮਈ (ਏ.ਡੀ.ਪੀ ਨਿਊਜ਼) – ਇੱਥੇ ਫਗਵਾੜਾ-ਹੁਸ਼ਿਆਰਪੁਰ ਰੋਡ ਤੋਂ ਸ੍ਰੀ ਹਰਗੋਬਿੰਦਗੜ੍ਹ ਰਾਹੀਂ ਢੱਕ ਪਲਾਹੀ ਨੂੰ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਸ੍ਰੀ ਹਰਗੋਬਿੰਦਗੜ੍ਹ ਭੋਗਪੁਰ ‘ਚ ਸੰਤ ਬਾਬਾ ਤਲਵਿੰਦਰ ਸਿੰਘ ਪਰਮੇਸ਼ਰ ਦੀ ਹਾਜ਼ਰੀ `ਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਸੜਕ 2.75 ਕਿਲੋਮੀਟਰ ਲੰਬੀ ਤੇ 18 ਫੁੱਟ ਚੌੜੀ ਬਣੇਗੀ, ਜਿਸ ‘ਤੇ ਲਗਪਗ 1.57 ਕਰੋੜ ਦੀ ਲਾਗਤ ਆਏਗੀ। ਉਨ੍ਹਾਂ ਕਿਹਾ ਕਿ ਫਗਵਾੜਾ ਸਬ ਡਿਵੀਜ਼ਨ ਦੇ ਸਰਬਪੱਖੀ ਵਿਕਾਸ ‘ਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਤੇ ਵਿਕਾਸ ਦੇ ਮਾਮਲੇ `ਚ ਫਗਵਾੜਾ ਨੂੰ ਸੂਬੇ ‘ਚ ਅੱਗੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਲੋਕ ਹਿੱਤ `ਚ ਯੋਗ ਧਿਆਨ ਨਹੀਂ ਦਿੱਤਾ ਗਿਆ, ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ਹਿਰੀ ਅਤੇ ਪਿੰਡਾਂ ਦੇ ਵਿਕਾਸ ਲਈ ਲੋਕਾਂ ਦੀ ਮੰਗ ਅਨੁਸਾਰ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਫਗਵਾੜਾ ਦਾ ਹਰ ਕੋਨਾ ਵਿਕਾਸ ਨਾਲ ਜੋੜਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਲੋਕਾਂ ਦੀ ਰਾਏ ਨਾਲ ਹੀ ਹਰ ਪ੍ਰਾਜੈਕਟ ਨੂੰ ਅਮਲੀਜਾਮਾ ਪਾਇਆ ਜਾ ਰਿਹਾ ਹੈ ਅਤੇ ਆਉਣ
ਵਾਲੇ ਸਮੇਂ ਵਿੱਚ ਹੋਰ ਵੀ ਕਈ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਹਲਕਾ ਇੰਚਾਰਜ ਹਰਨੂਰ ਸਿੰਘ ਹਰਜੀ ਮਾਨ, ਲੇਖਕ ਗੁਰਮੀਤ ਪਲਾਹੀ, ਮਾਰਕਫੈੱਡ ਦੇ ਚੇਅਰਮੈਨ ਜਸਪਾਲ ਸਿੰਘ ਤੇ ‘ਆਪ ਦੇ ਸੰਗਠਨ ਇੰਚਾਰਜ ਗੁਰਦੀਪ ਦੀਪਾ ਵੀ ਹਾਜ਼ਰ ਸਨ।
Share this content:


Post Comment