Loading Now

ਤਰਨਤਾਰਨ ਜਿੱਤ ਨੇ ਭਗਵੰਤ ਸਿੰਘ ਮਾਨ ਸਰਕਾਰ ਦੇ ਕੰਮਾਂ ਉਪਰ ਲਗਾਈ ਮੋਹਰ :-  ਵਿਧਾਇਕ ਗਿਆਸਪੁਰਾ

ਤਰਨਤਾਰਨ ਜਿੱਤ ਨੇ ਭਗਵੰਤ ਸਿੰਘ ਮਾਨ ਸਰਕਾਰ ਦੇ ਕੰਮਾਂ ਉਪਰ ਲਗਾਈ ਮੋਹਰ :-  ਵਿਧਾਇਕ ਗਿਆਸਪੁਰਾ

ਪਾਇਲ, ਖੰਨਾ, (ਲੁਧਿਆਣਾ), 15 ਨਵੰਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਤਰਨਤਾਰਨ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਅਤੇ ਵੱਡੀ ਜਿੱਤ ਤੋਂ ਬਾਅਦ ਪਾਇਲ ਵਿਧਾਨ ਸਭਾ ਹਲਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਜਿੱਤ ਦੀ ਖ਼ਬਰ ਮਿਲਦੇ ਹੀ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਪਾਰਟੀ ਵਰਕਰ ਇਕੱਠੇ ਹੋਏ ਅਤੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਵਿੱਚ ਢੋਲ ਵਜਾ ਕੇ ਜਸ਼ਨ ਮਨਾਇਆ। ਮਿਠਾਈਆਂ ਵੰਡੀਆਂ ਗਈਆਂ ਅਤੇ ਵਰਕਰਾਂ ਨੇ ਇੱਕ-ਦੂਜੇ ਨੂੰ ਜੱਫੀਆਂ ਪਾ ਕੇ ਵਧਾਈਆਂ ਦਿੱਤੀਆਂ। ਰਿਪੋਰਟਾਂ ਅਨੁਸਾਰ, ਤਰਨਤਾਰਨ ਦੀ ਇਸ ਜਿੱਤ ਵਿੱਚ ਵਿਧਾਇਕ ਗਿਆਸਪੁਰਾ ਦਾ ਬਹੁਤ ਵੱਡਾ ਯੋਗਦਾਨ ਮੰਨਿਆ ਜਾ ਰਿਹਾ ਹੈ।
ਕਿਹਾ ਜਾ ਰਿਹਾ ਹੈ ਕਿ ਉਹ ਪਿਛਲੇ ਲਗਾਤਾਰ ਇੱਕ ਮਹੀਨੇ ਤੋਂ ਆਪਣੀ ਪੂਰੀ ਟੀਮ ਸਮੇਤ ਤਰਨਤਾਰਨ ਵਿੱਚ ਮੋਰਚਾ ਸੰਭਾਲੇ ਹੋਏ ਸਨ। ਗਿਆਸਪੁਰਾ ਨੇ ਦਿਨ-ਰਾਤ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ। ਉਹ ਹਰ ਗਲੀ, ਹਰ ਮੁਹੱਲੇ ਅਤੇ  ਹਰ ਵਾਰਡ ‘ਚ ਪਹੁੰਚੇ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ, ਸਰਕਾਰੀ ਕੰਮਾਂ ਅਤੇ ਜਮੀਨੀ ਤਬਦੀਲੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਦੀ ਇਹ ਲਗਨ  ਨੇ ਪਾਰਟੀ ਦੇ ਹੱਕ ਵਿੱਚ ਮਾਹੌਲ ਤਿਆਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਥਾਨਕ ਨੇਤਾਵਾਂ ਅਤੇ ਵਰਕਰਾਂ ਦਾ ਕਹਿਣਾ ਹੈ ਕਿ ਗਿਆਸਪੁਰਾ ਦਾ ਜ਼ਮੀਨੀ ਪੱਧਰ ‘ਤੇ ਸੰਪਰਕ ਅਤੇ ਨਿਰੰਤਰ ਪ੍ਰਚਾਰ ਤਰਨਤਾਰਨ ਵਿੱਚ ਆਪ ਦੀ ਜਿੱਤ ਦਾ ਇੱਕ ਵੱਡਾ ਕਾਰਨ ਬਣਿਆ।
ਲੋਕਾਂ ਨੇ ਉਨ੍ਹਾਂ ਦੇ ਸਾਦਗੀ ਭਰੇ ਸੁਭਾਅ ਅਤੇ ਸਮਰਪਤ ਅਗਵਾਈ ਦੀ ਸ਼ਲਾਘਾ ਕੀਤੀ। ਜਸ਼ਨ ਦੌਰਾਨ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਤਰਨਤਾਰਨ ਦੀ ਜਿੱਤ ਆਮ ਆਦਮੀ ਦੀ ਜਿੱਤ ਹੈ, ਅਤੇ ਇਹ ਦੱਸਦੀ ਹੈ ਕਿ ਪੰਜਾਬ ਦੀ ਜਨਤਾ ਸਾਫ਼-ਸੁਥਰੀ, ਪਾਰਦਰਸ਼ੀ ਅਤੇ ਵਿਕਾਸ-ਕੇਂਦਰਿਤ ਰਾਜਨੀਤੀ ਨਾਲ ਖੁਸ਼ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਹੋਰ ਤਗੜੇ ਢੰਗ ਨਾਲ ਪੰਜਾਬ ਦੇ ਸਿੱਖਿਆ, ਸਿਹਤ ਅਤੇ ਵਿਕਾਸ ਮਾਡਲ ਨੂੰ ਮਜ਼ਬੂਤ ਕਰੇਗੀ। ਉਨ੍ਹਾਂ ਨੇ ਪਾਇਲ ਹਲਕੇ ਦੇ ਵਰਕਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਜਿੱਤ ਉਹਨਾਂ ਦੀ ਮਿਹਨਤ, ਜੋਸ਼ ਅਤੇ ਜਜ਼ਬੇ ਨਾਲ ਹੀ ਸੰਭਵ ਹੋਈ ਹੈ।

Share this content:

Previous post

ਤਰਨਤਾਰਨ ਜਿੱਤ ਨੇ 2027 ‘ਚ ਮੁੜ ਆਪ ਸਰਕਾਰ ਬਣਨ ਦਾ ਸੰਕੇਤ ਦਿੱਤਾ – ਕੈਬਨਿਟ ਮੰਤਰੀ ਸੌਂਦ

Next post

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਲਾਈਟ ਐਂਡ ਸਾਊਂਡ ਸ਼ੋਅ’ ਮੁਕਤਸਰ ਵਾਸੀਆਂ ਨੂੰ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਭਰਪੂਰ ਕਰ ਗਿਆ

Post Comment