Loading Now

ਤਲਵੰਡੀ ਸਾਬੋ ਵਿਖੇ ਮਕਾਨ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ; ਦੋ ਧੀਆਂ ਗੰਭੀਰ ਜ਼ਖ਼ਮੀ

ਤਲਵੰਡੀ ਸਾਬੋ ਵਿਖੇ ਮਕਾਨ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ; ਦੋ ਧੀਆਂ ਗੰਭੀਰ ਜ਼ਖ਼ਮੀ

ਤਲਵੰਡੀ ਸਾਬੋ : ਤਲਵੰਡੀ ਸਾਬੋ ’ਚ ਲੰਘੀ ਰਾਤ ਇਕ ਪਰਿਵਾਰ ਦੇ ਕਮਰੇ ਦੀ ਛੱਤ ਡਿੱਗ ਜਾਣ ਨਾਲ ਕਮਰੇ ’ਚ ਸੌਂ ਰਹੇ ਇਕ ਪਰਿਵਾਰ ਦੇ ਦੋ ਜੀਆਂ ਦੀ ਮੌਤ ਹੋ ਗਈ, ਜਦੋਂਕਿ ਦੋ ਗੰਭੀਰ ਜ਼ਖਮੀ ਹੋ ਗਏ ਹਨ । ਮਿਲੀ ਜਾਣਕਾਰੀ ਅਨੁਸਾਰ ਨਗਰ ਕੌਂਸਲ ਦੇ ਸੀਵਰੇਜ ਵਿਭਾਗ ’ਚ ਕੰਮ ਕਰਦੇ ਧਰਮ ਸਿੰਘ ਉਰਫ਼ ਕਾਲਾ ਦਾ ਪਰਿਵਾਰ ਆਪਣੇ ਘਰ ਦੇ ਕਮਰੇ ’ਚ ਸੌਂ ਰਿਹਾ ਸੀ ਕਿ ਲੰਘੀ ਰਾਤ ਕਰੀਬ 11 ਵਜੇ ਕਮਰੇ ਦੀ ਛੱਤ ਅਚਾਨਕ ਡਿੱਗ ਗਈ, ਜਿਸ ਕਾਰਨ ਧਰਮ ਸਿੰਘ ਦੀ ਪਤਨੀ ਵੀਰਪਾਲ ਕੌਰ (40) ਅਤੇ ਪੁੱਤਰ ਅਰਸ਼ਦੀਪ ਸਿੰਘ (14) ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਦੋ ਲੜਕੀਆਂ ਸੰਨਮਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਗੰਭੀਰ ਜ਼ਖਮੀ ਹੋ ਗਈਆਂ, ਜੋ ਏਮਜ਼ ਬਠਿੰਡਾ ਵਿਖੇ ਜ਼ੇਰੇ ਇਲਾਜ ਹਨ । ਨਗਰ ਕੌਂਸਲ ਪ੍ਰਧਾਨ ਕੁਲਵੀਰ ਕੌਰ ਸਰਾਂ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੇ ਘਟਨਾ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ, ਜਦੋਂਕਿ ਘਟਨਾ ਕਾਰਨ ਸਮੁੱਚੇ ਨਗਰ ’ਚ ਸੋਗ ਦੀ ਲਹਿਰ ਦੌੜ ਗਈ ਹੈ।

Share this content:

Post Comment