ਤੀਹ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ
ਬਰਨਾਲਾ, 17 ਅਕਤੂਬਰ – ਵਿਜੀਲੈਂਸ ਬਿਊਰੋ ਬਰਨਾਲਾ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਮਾਲ ਦਫ਼ਤਰ ਤਪਾ ਵਿਖੇ ਤਾਇਨਾਤ ਪਟਵਾਰੀ ਮਨੀਸ਼ ਕੁਮਾਰ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਬਰਨਾਲਾ ਦੀ ਤਹਿਸੀਲ ਤਪਾ ਦੇ ਪਿੰਡ ਭੋਤਨਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਕਤ ਮੁਲਜ਼ਮ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ।
Share this content:



Post Comment