Loading Now

ਦੇਸ਼ ਦੇ ਕਿਸਾਨਾਂ ਨੂੰ ਆਰਥਿਕ ਝਟਕਾ, ਖਾਦਾਂ ਦੀਆਂ ਕੀਮਤਾਂ ‘ਚ 1100 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ

ਦੇਸ਼ ਦੇ ਕਿਸਾਨਾਂ ਨੂੰ ਆਰਥਿਕ ਝਟਕਾ, ਖਾਦਾਂ ਦੀਆਂ ਕੀਮਤਾਂ ‘ਚ 1100 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ

ਬਠਿੰਡਾ, 19 ਅਗਸਤ – ਖਾਦ ਕੰਪਨੀਆਂ ਵਲੋਂ ਕਿਸਾਨਾਂ ਨੂੰ ਇੱਕ ਹੋਰ ਆਰਥਿਕ ਝਟਕਾ ਦਿੰਦਿਆਂ ਦੇਸ਼ ’ਚ ਸਭ ਤੋਂ ਵੱਧ ਵਰਤੀ ਜਾਣ ਵਾਲੀ ਐੱਨ ਪੀ ਕੇ ਖਾਦ ਵਿਚ 1100 ਰੁਪਏ ਪ੍ਰਤੀ ਕੁਇੰਟਲ (550 ਰੁਪਏ ਪ੍ਰਤੀ ਗੱਟਾ 50 ਕਿਲੋ) ਵਾਧਾ ਕਰਕੇ ਕਿਸਾਨਾਂ ’ਤੇ ਵਾਧੂ ਬੋਝ ਪਾ ਦਿੱਤਾ ਗਿਆ ਹੈ। ਇਹ ਖਾਦ ਬਠਿੰਡਾ ਤੇ ਰਾਮਾਂ ਮੰਡੀ ਸਣੇ ਪੰਜਾਬ ਦੇ ਬਾਜ਼ਾਰਾਂ ਵਿਚ ਵਧੇ ਹੋਏ ਰੇਟ ’ਤੇ ਆ ਚੁੱਕੀ ਹੈ ਤੇ ਇਹ ਵਾਧਾ ਚੁੱਪ ਚੁਪੀਤੇ ਕਰ ਦਿੱਤਾ ਗਿਆ ਹੈ। ਇਸ ਹਿਸਾਬ ਨਾਲ ਖਾਦ ਦੀ ਕੀਮਤ 32 ਫੀਸਦੀ ਵਧ ਗਈ ਹੈ।

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾਂ ਨੇ ਦੱਸਿਆ ਕਿ ਖਾਦ ਕੰਪਨੀਆਂ ਨੇ ਐੱਨ ਪੀ ਕੇ ਖਾਦ ਗਰੇਡ 12:32:16 ਦੀ ਕੀਮਤ 2250 ਰੁਪਏ ਪ੍ਰਤੀ ਗੱਟਾ ਕਰ ਦਿੱਤੀ ਹੈ। ਜਦੋਂ ਕਿ ਅਕਤੂਬਰ 2025 ਵਿਚ ਇਹ 1700 ਰੁਪਏ ਪ੍ਰਤੀ ਗੱਟਾ ਸੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਡੀ ਏ ਪੀ ਖਾਦ ਨਾਲੋਂ ਵੱਧ ਐੱਨ ਪੀ ਕੇ ਖਾਦ ਦੀ ਵਰਤੋਂ ਕਰਦੇ ਹਨ, ਹੁਣ ਪੰਜਾਬ ਦੇ ਕਿਸਾਨ ਵੀ ਇਸ ਖਾਦ ਦੀ ਵੱਡੀ ਮਾਤਰਾ ਵਿੱਚ ਵਰਤੋਂ ਕਰਦੇ ਆ ਰਹੇ ਹਨ।

Share this content:

Post Comment