Loading Now

ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਵੱਲੋਂ ਗੁਰਦੁਆਰਾ ਸ਼੍ਰੀ ਸੁਖਚੈਨਆਣਾ ਸਾਹਿਬ ਵਿਖੇ ਕਰਵਾਇਆ ਵਾਤਾਵਰਣ ਸੁਰੱਖਿਆ ਸਮਾਗਮ

ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਵੱਲੋਂ ਗੁਰਦੁਆਰਾ ਸ਼੍ਰੀ ਸੁਖਚੈਨਆਣਾ ਸਾਹਿਬ ਵਿਖੇ ਕਰਵਾਇਆ ਵਾਤਾਵਰਣ ਸੁਰੱਖਿਆ ਸਮਾਗਮ

WhatsApp-Image-2026-09-18-at-09.37.52 ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਵੱਲੋਂ ਗੁਰਦੁਆਰਾ ਸ਼੍ਰੀ ਸੁਖਚੈਨਆਣਾ ਸਾਹਿਬ ਵਿਖੇ ਕਰਵਾਇਆ ਵਾਤਾਵਰਣ ਸੁਰੱਖਿਆ ਸਮਾਗਮ
ਗੁਰਦੁਆਰਾ ਸ਼੍ਰੀ ਸੁਖਚੈਨਆਣਾ ਵਿਖੇ ਬੂਟੇ ਲਗਾਉਂਦੇ ਹੋਏ ਪ੍ਰਧਾਨ ਰਵਿੰਦਰ ਸਿੰਘ ਰਾਏ, ਮੈਨੇਜਰ ਨਰਿੰਦਰ ਸਿੰਘ, ਜਤਿੰਦਰ ਸਿੰਘ ਖਾਲਸਾ ਅਤੇ ਹੋਰ ਮੈਂਬਰ

* ਵੱਧ ਤੋਂ ਵੱਧ ਬੂਟੇ ਲਗਾਉਣਾ ਅਜੋਕੇ ਸਮੇਂ ਦੀ ਲੋੜ : ਰਵਿੰਦਰ ਸਿੰਘ ਰਾਏ
ਫਗਵਾੜਾ, 18 ਸਤੰਬਰ (ਏ.ਡੀ.ਪੀ ਨਿਊਜ਼) – ਉਸਾਰੂ ਸਾਹਿਤ ਅਤੇ ਸਾਫ਼-ਸੁਥਰੇ ਸਮਾਜ ਦੀ ਸਿਰਜਣਾ ਲਈ ਕਾਰਜਸ਼ੀਲ ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਫਗਵਾੜਾ ਵੱਲੋਂ ਪ੍ਰਧਾਨ ਰਵਿੰਦਰ ਸਿੰਘ ਰਾਏ ਅਤੇ ਚੇਅਰਮੈਨ ਜਤਿੰਦਰ ਸਿੰਘ ਖਾਲਸਾ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਸੁਖਚੈਨ ਸਾਹਿਬ ਫਗਵਾੜਾ ਵਿਖੇ ਵਾਤਾਵਰਣ ਦੀ ਸੁਰੱਖਿਆ ਸਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੇਂਦਰ ਦੇ ਸਮੂਹ ਮੈਂਬਰਾਂ, ਕਮੇਟੀ ਮੈਂਬਰਾਂ ਅਤੇ ਹੋਰ ਪਤਵੰਤੇ ਸ਼ਹਿਰੀਆਂ ਨੇ ਸ਼ਿਰਕਤ ਕੀਤੀ। ਪ੍ਰਧਾਨ ਰਵਿੰਦਰ ਸਿੰਘ ਰਾਏ ਨੇ ਕਿਹਾ ਕਿ ਇਹ ਸਮਾਗਮ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਮੌਕੇ ਆਰੰਭ ਹੋਏ ਮੀਰੀ-ਪੀਰੀ ਖਾਲਸਾ ਮਾਰਚ ਨੂੰ ਸਮਰਪਿਤ ਹੈ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਵਿਹੜੇ ਵਿੱਚ ਛਾਂਦਾਰ ਅਤੇ ਫੁੱਲਦਾਰ ਬੂਟੇ ਵੀ ਲਗਾਏ ਗਏ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਅੱਜ ਸਮੇਂ ਦੀ ਵੱਡੀ ਲੋੜ ਹੈ ਅਤੇ ਇਸ ਲਈ ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਗੁਰਦੁਆਰਾ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਦੁਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਵੱਲੋਂ ਇਸ ਸ਼ੁਭ ਮੌਕੇ ’ਤੇ ਬੂਟੇ ਲਗਾ ਕੇ ਬੇਹੱਦ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ।

ਉਨ੍ਹਾਂ ਸਭਾ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਕੇਂਦਰ ਦੇ ਡਾਇਰੈਕਟਰ ਡਾ. ਐੱਸ.ਪੀ. ਮਾਨ ਅਤੇ ਹੈਲਥ ਡਾਇਰੈਕਟਰ ਡਾ. ਸਾਗਰ ਸਿੰਘ ਨੇ ਵੀ ਵਾਤਾਵਰਨ ਦੀ ਸ਼ੁੱਧਤਾ ਅਤੇ ਸੁਰੱਖਿਆ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਮਨੁੱਖੀ ਸਿਹਤ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਬੇਹੱਦ ਮਹੱਤਵਪੂਰਨ ਹੈ। ਵਾਤਾਵਰਨ ਦੀ ਸੁਰੱਖਿਆ ਲਈ ਸਿਰਫ਼ ਬੂਟੇ ਲਗਾਉਣਾ ਹੀ ਨਹੀਂ, ਸਗੋਂ ਉਨ੍ਹਾਂ ਦੀ ਨਿਯਮਤ ਸੰਭਾਲ ਕਰਨਾ ਵੀ ਜ਼ਰੂਰੀ ਹੈ। ਚੇਅਰਮੈਨ ਜਤਿੰਦਰ ਸਿੰਘ ਖਾਲਸਾ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਸਮੂਹ ਮੈਂਬਰਾਂ ਅਤੇ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਕੇਂਦਰ ਦੇ ਜਨਰਲ ਸਕੱਤਰ ਲਵਪ੍ਰੀਤ ਸਿੰਘ ਰਾਏ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Share this content:

Post Comment