ਨਗਰ ਕੌਂਸਲ ਧਰਮਕੋਟ ਅਤੇ ਬਾਘਾਪੁਰਾਣਾ ਦੀਆਂ ਵੋਟਰ ਸੂਚੀਆਂ ਦੀ ਸੰਖੇਪ ਸੁਧਾਈ ਪ੍ਰੋਗਰਾਮ
*14 ਅਕਤੂਬਰ ਨੂੰ ਵੋਟਰ ਸੂਚੀਆਂ ਦੇ ਖਰੜੇ ਦਾ ਪ੍ਰਕਾਸ਼ਨ,
*3 ਨਵੰਬਰ ਨੂੰ ਜਾਰੀ ਹੋਵੇਗੀ ਅੰਤਿਮ ਵੋਟਰ ਸੂਚੀ
ਮੋਗਾ, 10 ਅਕਤੂਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਡਿਪਟੀ ਕਮਿਸ਼ਨਰ- ਯਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਕੌਂਸਲ ਧਰਮਕੋਟ ਅਤੇ ਨਗਰ ਕੌਂਸਲ ਬਾਘਾਪੁਰਾਣਾ ਦੇ ਦੁਬਾਰਾ ਚੋਣਾਂ ਕਰਵਾਉਣ ਵਾਲੇ ਵਾਰਡਾਂ ਦੀਆਂ ਵੋਟਰ ਸੂਚੀਆਂ ਦੀ ਸੰਖੇਪ ਸੁਧਾਈ ਲਈ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਪ੍ਰੋਗਰਾਮ ਤਹਿਤ ਵੋਟਰ ਸੂਚੀਆਂ ਦੇ ਖਰੜੇ ਦਾ ਪ੍ਰਕਾਸ਼ਨ 14 ਅਕਤੂਬਰ, 2026 ਨੂੰ ਕੀਤੀ ਜਾਵੇਗਾ।
ਉਨ੍ਹਾਂ ਦੱਸਿਆ ਕਿ ਨਿਰਧਾਰਤ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ 15 ਅਕਤੂਬਰ ਤੋਂ 23 ਅਕਤੂਬਰ, 2026 ਤੱਕ ਦਾਇਰ ਕੀਤੇ ਜਾ ਸਕਣਗੇ। ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 31 ਅਕਤੂਬਰ, 2026 ਤੱਕ ਕੀਤਾ ਜਾਵੇਗਾ, ਜਦ ਕਿ ਵੋਟਰ ਸੂਚੀਆਂ ਦਾ ਅੰਤਿਮ ਪ੍ਰਕਾਸ਼ਨ 3 ਨਵੰਬਰ, 2026 ਨੂੰ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੀ ਨਗਰ ਕੌਂਸਲ ਧਰਮਕੋਟ ਦੇ ਵਾਰਡ ਨੰਬਰ 1, 2, 3, 4, 7, 9 ਅਤੇ 13 ਅਤੇ ਨਗਰ ਕੌਂਸਲ ਬਾਘਾਪੁਰਾਣਾ ਦੇ ਵਾਰਡ ਨੰਬਰ 1 ਤੋਂ 15 ਤੱਕ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਦੌਰਾਨ ਯੋਗ ਵੋਟਰਾਂ ਨੂੰ ਆਪਣੇ ਨਾਮ ਦੀ ਜਾਂਚ ਕਰਨੀ ਚਾਹੀਦੀ ਹੈ ਅਤੇ ਜੇਕਰ ਕਿਸੇ ਕਿਸਮ ਦੀ ਸੋਧ, ਨਾਮ ਦਰਜ ਕਰਵਾਉਣ ਜਾਂ ਇਤਰਾਜ਼ ਸਬੰਧੀ ਲੋੜ ਹੋਵੇ ਤਾਂ ਨਿਰਧਾਰਤ ਸਮਾਂ-ਸੀਮਾ ਅੰਦਰ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕੋਲ ਸੰਪਰਕ ਕੀਤਾ ਜਾਵੇ। ਉਨ੍ਹਾਂ ਅਨੁਸਾਰ ਵੋਟਰ ਸੂਚੀਆਂ ਦੀ ਸੁਧਾਈ ਲਈ ਯੋਗਤਾ 31 ਅਕਤੂਬਰ, 2026 ਨਿਰਧਾਰਤ ਕੀਤੀ ਗਈ ਹੈ। ਇਸ ਮਿਤੀ ਤੱਕ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਯੋਗ ਵਿਅਕਤੀ ਨਿਯਮਾਂ ਅਨੁਸਾਰ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਲਈ ਅਰਜ਼ੀ ਦੇ ਸਕਦੇ ਹਨ। ਇਸ ਮੰਤਵ ਲਈ ਫਾਰਮ ਨੰਬਰ 6, 7 ਅਤੇ 8 ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿੱਚ ਉਪਲਬਧ ਕਰਵਾਏ ਜਾਣਗੇ।
ਵਰਨਣਯੋਗ ਹੈ ਕਿ ਕੁਝ ਦਿਨ ਪਹਿਲਾਂ ਮਾਨਯੋਗ ਉਚ ਅਦਾਲਤ ਨੇ ਹ ਬਾਘਾਪੁਰਾਣਾ ਤੇ ਧਰਮਕੋਟ ਦੇ ਜਿਨ੍ਹਾਂ ਵਾਰਡਾਂ ਵਿਚ ਚੋਣ ਸਮੇ ਬੇਨਿਜਮੀਆਂ ਹੋਈਆਂ ਸਨ ਉਹਨਾਂ ਦੀ ਚੋਣ ਰੱਦ ਕਰਕੇ ਦੁਬਾਰਾ ਚੋਣ ਦੇ ਆਦੇਸ ਜਾਰੀ ਕੀਤੇ ਹਨ।
Share this content:


Post Comment