ਨਗਰ ਨਿਗਮ ਚੋਣਾਂ ‘ਚ ਆਪ ਨੇ ਜਿੱਤੀਆਂ 957 ਸੀਟਾਂ, ਕਾਂਗਰਸ ਰਹੀ ਦੂਜੇ ਨੰਬਰ ‘ਤੇ
ਚੰਡੀਗੜ੍ਹ, 30 ਮਈ 2026 – MC ਚੋਣਾਂ ਦੇ ਐਲਾਨੇ ਜਾ ਰਹੇ ਨਤੀਜਿਆਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਵਿਰੋਧੀ ਪਾਰਟੀਆਂ ਨੂੰ ਬੁਰੀ ਤਰ੍ਹਾਂ ਪਛਾੜਦਿਆਂ ਇੱਕ ਵੱਡੀ ਅਤੇ ਇਤਿਹਾਸਕ ਲੀਡ ਹਾਸਲ ਕੀਤੀ ਹੈ। ਆਪ ਦੇ ਇਸ ਜ਼ਬਰਦਸਤ ਪ੍ਰਦਰਸ਼ਨ ਨੇ ਸੂਬੇ ਵਿੱਚ ਪਾਰਟੀ ਦੀ ਸਿਆਸੀ ਪਕੜ ਨੂੰ ਹੋਰ ਮਜ਼ਬੂਤ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, 10:15 PM ਤੱਕ ਸਾਹਮਣੇ ਆਏ ਚੋਣ ਨਤੀਜਿਆਂ ਮੁਤਾਬਕ, ਸੂਬੇ ਦੇ ਕੁੱਲ 1977 ਵਾਰਡਾਂ ਵਿੱਚੋਂ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 957 ਸੀਟਾਂ ‘ਤੇ ਜਿੱਤ ਦਰਜ ਕਰ ਲਈ ਹੈ। ਦੂਜੇ ਪਾਸੇ, ਮੁੱਖ ਵਿਰੋਧੀ ਧਿਰ ਕਾਂਗਰਸ ਪਾਰਟੀ ਫਿਲਹਾਲ 396 ਸੀਟਾਂ ਜਿੱਤ ਕੇ ਦੂਜੇ ਸਥਾਨ ‘ਤੇ ਚੱਲ ਰਹੀ ਹੈ। ਜਦੋਂ ਕਿ ਬੇਹੱਦ ਕਰੀਬੀ ਅਤੇ ਫਸਵੇਂ ਮੁਕਾਬਲੇ ਵਿੱਚ ਅਕਾਲੀ ਦਲ 192 ਸੀਟਾਂ ‘ਤੇ ਜਿੱਤ ਹਾਸਲ ਕਰਕੇ ਤੀਜੇ ਸਥਾਨ ‘ਤੇ ਬਣਿਆ ਹੋਇਆ ਹੈ। ਇਨ੍ਹਾਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਪਾਰਟੀ ਸਿਰਫ਼ 172 ਸੀਟਾਂ, BSP 7 ਸੀਟਾਂ ‘ਤੇ ਹੀ ਸਿਮਟ ਕੇ ਰਹਿ ਗਈ ਹੈ। ਇਸ ਦੇ ਉਲਟ, ਸਿਆਸੀ ਪਾਰਟੀਆਂ ਦੇ ਸਾਰੇ ਸਮੀਕਰਨਾਂ ਨੂੰ ਵਿਗਾੜਦਿਆਂ ਇਸ ਵਾਰ ਆਜ਼ਾਦ ਉਮੀਦਵਾਰਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਹੁਣ ਤੱਕ 251 ਆਜ਼ਾਦ ਉਮੀਦਵਾਰਾਂ ਨੇ ਵੱਖ-ਵੱਖ ਵਾਰਡਾਂ ਵਿੱਚ ਵੱਡੀ ਜਿੱਤ ਦਰਜ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ।
Share this content:


Post Comment