Loading Now

ਨਵਾਂ ਸ਼ਹਿਰ ’ਚ ਪੰਜਾਬੀ ਗਾਇਕ ਰਾਣਾ ਸਹੋਤਾ ’ਤੇ ਹਮਲਾ

ਨਵਾਂ ਸ਼ਹਿਰ ’ਚ ਪੰਜਾਬੀ ਗਾਇਕ ਰਾਣਾ ਸਹੋਤਾ ’ਤੇ ਹਮਲਾ

ਨਵਾਂ ਸ਼ਹਿਰ, 11 ਮਾਰਚ – ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਗਾਇਕ ਰਾਣਾ ਸਹੋਤਾ ਨਾਲ ਜੁੜੀ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਨਵਾਂਸ਼ਹਿਰ ਦੇ ਨੇੜੇ ਅਣਪਛਾਤੇ ਬਦਮਾਸ਼ਾਂ ਵੱਲੋਂ ਉਨ੍ਹਾਂ ਦੀ ਗੱਡੀ ਦਾ ਪਿੱਛਾ ਕਰਦੇ ਹੋਏ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਬਦਮਾਸ਼ਾਂ ਨੇ ਹਵਾਈ ਫਾਇਰ ਵੀ ਕੀਤੇ ਅਤੇ ਮੌਕੇ ਤੋਂ ਫਰਾਰ ਹੋ ਗਏ। ਇਸ ਸਬੰਧੀ ਰਾਣਾ ਸਹੋਤਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੂਰੀ ਘਟਨਾ ਬਿਆਨ ਕੀਤੀ। ਉਨ੍ਹਾਂ ਦੱਸਿਆ ਕਿ ਉਹ ਖੁਦ ਆਪਣੀ ਗੱਡੀ ਚਲਾ ਰਹੇ ਸਨ ਜਦੋਂ ਨਵਾਂਸ਼ਹਿਰ ਦੇ ਨੇੜੇ ਇੱਕ ਕਾਲੇ ਰੰਗ ਦੀ ਕਾਰ ਉਨ੍ਹਾਂ ਦਾ ਪਿੱਛਾ ਕਰਨ ਲੱਗੀ। ਕੁੱਝ ਸਮੇਂ ਬਾਅਦ ਉਹ ਕਾਰ ਉਨ੍ਹਾਂ ਦੀ ਗੱਡੀ ਦੇ ਕੋਲ ਆ ਕੇ ਚੱਲਣ ਲੱਗੀ ਅਤੇ ਅੰਦਰ ਬੈਠੇ ਲੋਕਾਂ ਨੇ ਗੱਡੀ ਰੋਕਣ ਦਾ ਇਸ਼ਾਰਾ ਕੀਤਾ।
ਰਾਣਾ ਸਹੋਤਾ ਦੇ ਮੁਤਾਬਿਕ ਉਸ ਕਾਲੀ ਕਾਰ ਵਿੱਚ ਤਿੰਨ ਵਿਅਕਤੀ ਸਵਾਰ ਸਨ। ਉਨ੍ਹਾਂ ਨੂੰ ਸ਼ੱਕ ਹੋਇਆ ਕਿ ਮਾਮਲਾ ਠੀਕ ਨਹੀਂ, ਇਸ ਲਈ ਉਹਨਾਂ ਨੇ ਗੱਡੀ ਨਹੀਂ ਰੋਕੀ ਅਤੇ ਆਪਣਾ ਸਫਰ ਜਾਰੀ ਰੱਖਿਆ। ਇਸ ਦੌਰਾਨ ਬਦਮਾਸ਼ਾਂ ਨੇ ਉਨ੍ਹਾਂ ਦੀ ਗੱਡੀ ਦੇ ਨਾਲ-ਨਾਲ ਚੱਲਦਿਆਂ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ। ਗਾਇਕ ਨੇ ਦੱਸਿਆ ਕਿ ਜਦੋਂ ਉਹਨਾਂ ਨੇ ਗੱਡੀ ਨਹੀਂ ਰੋਕੀ ਤਾਂ ਬਦਮਾਸ਼ਾਂ ਨੇ ਹਵਾਈ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਫਾਇਰਿੰਗ ਦੀ ਆਵਾਜ਼ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ, ਹਾਲਾਂਕਿ ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ।

Share this content:

Post Comment