Loading Now

ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਤੇ ਭਾਜਪਾ ਦੇ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਬਲਬੀਰ ਸਿੰਘ ਸਿੱਧੂ ਨੇ ਚੁੱਕੇ ਸਵਾਲ

ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਤੇ ਭਾਜਪਾ ਦੇ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਬਲਬੀਰ ਸਿੰਘ ਸਿੱਧੂ ਨੇ ਚੁੱਕੇ ਸਵਾਲ

WhatsApp-Image-2026-06-16-at-12.37.41-PM-300x293 ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਤੇ ਭਾਜਪਾ ਦੇ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਬਲਬੀਰ ਸਿੰਘ ਸਿੱਧੂ ਨੇ ਚੁੱਕੇ ਸਵਾਲ
ਆਓ, ਭਲਕੇ ਇਕਜੁੱਟ ਹੋ ਕੇ ਨਸ਼ਿਆਂ ਖ਼ਿਲਾਫ਼ ਅਤੇ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਵਿਰੁੱਧ ਆਵਾਜ਼ ਬੁਲੰਦ ਕਰੀਏ: ਸਿੱਧੂ
ਮੋਹਾਲੀ,  24 ਸਤੰਬਰ (ਗਿਆਨ ਸਿੰਘ )  ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਕਹਿਰ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਤੇ ਭਾਜਪਾ ਦੀ ‘ਨਸ਼ਾ ਮੁਕਤ ਯਾਤਰਾ’ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹਨ, ਕਿਉਂਕਿ ਸਿਰਫ਼ ਨਾਅਰਿਆਂ ਨਾਲ ਨਸ਼ਾ ਖ਼ਤਮ ਨਹੀਂ ਹੋਵੇਗਾ ਅਤੇ ਸਰਕਾਰ ਨੂੰ ਨਸ਼ੇ ਦੀ ਸਪਲਾਈ ਲਾਈਨ ਤੋੜਨ ਲਈ ਠੋਸ ਕਾਰਵਾਈ ਕਰਨੀ ਪਵੇਗੀ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵੀ ਨਸ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ ਅਤੇ ਹਰ ਰੋਜ਼ ਸਾਹਮਣੇ ਆ ਰਹੀਆਂ ਘਟਨਾਵਾਂ ਸਰਕਾਰ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਭਾਜਪਾ ਨੂੰ ਗੁਜਰਾਤ ਦੀਆਂ ਬੰਦਰਗਾਹਾਂ ਤੋਂ ਮਿਲ ਰਹੀਆਂ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਬਾਰੇ ਸਵਾਲ ਕਰਦਿਆਂ ਦੇਸ਼ ਦੀਆਂ ਬੰਦਰਗਾਹਾਂ ’ਤੇ ਨਸ਼ਿਆਂ ਦੀ ਆਮਦ ਰੋਕਣ ਲਈ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ।
ਸਿੱਧੂ ਨੇ ਦੋਸ਼ ਲਗਾਇਆ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨਾਗਰਿਕਾਂ ਦੀ ਸੁਰੱਖਿਆ ਕਰਨ ਦੀ ਬਜਾਏ ਉਨ੍ਹਾਂ ਨੂੰ ਡਰਾਇਆ-ਧਮਕਾਇਆ ਜਾਂਦਾ ਹੈ; ਜਿਵੇਂ ਕਿ ਗੁਲਜ਼ਾਰ ਸਿੰਘ, ਜਿਸ ਨੇ ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਆਪਣੀ ਮੌਤ ਦਾ ਜ਼ਿੰਮੇਵਾਰ ਮੰਤਰੀ ਹਰਪਾਲ ਚੀਮਾ ਨੂੰ ਠਹਿਰਾਉਂਦਿਆਂ ਸਲਫਾਸ ਪੀ ਕੇ ਖ਼ੁਦਕੁਸ਼ੀ ਕੀਤੀ, ਅਤੇ ਸ਼ੇਰੋਂ ਪਿੰਡ ਦੇ ਨੌਜਵਾਨ ਮੋਹਨਜੀਤ ਸਿੰਘ, ਜਿਸ ਨਾਲ ਪੁਲਿਸ ਵੱਲੋਂ ਤਸ਼ੱਦਦ ਕੀਤਾ ਗਿਆ। ਉਨ੍ਹਾਂ ਸਰਕਾਰ ਨੂੰ ਲੋਕਾਂ ਦੀ ਆਵਾਜ਼ ਦਬਾਉਣ ਦੀ ਬਜਾਏ ਨਸ਼ੇ ਦੇ ਅਸਲ ਕਾਰੋਬਾਰੀਆਂ ਅਤੇ ਵੱਡੇ ਨੈੱਟਵਰਕ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਅਤੇ ਇਨ੍ਹਾਂ ਮੁੱਦਿਆਂ ਤੇ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਵਿਰੁੱਧ ਭਲਕੇ ਸਵੇਰੇ 10 ਵਜੇ ਐਸਐਸਪੀ ਦਫ਼ਤਰ, ਮੋਹਾਲੀ ਦੇ ਬਾਹਰ ਦਿੱਤੇ ਜਾ ਰਹੇ ਧਰਨੇ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ।

Share this content:

Post Comment