ਨਹੀਂ ਰਹੇ ਉੱਘੇ ਸ਼ਾਇਰ ਪ੍ਰੋ. ਮਹਿੰਦਰ ਸਿੰਘ ਬਾਗੀ
31, ਜਨਵਰੀ – ਉੱਘੇ ਪੰਜਾਬੀ ਸ਼ਾਇਰ ਤੇ ਵਿਦਵਾਨ ਪ੍ਰੋਫੈਸਰ ਮਿੰਦਰ (ਮਹਿੰਦਰ ਸਿੰਘ ਬਾਗੀ) ਜਿਨ੍ਹਾਂ ਦਾ ਕੱਲ੍ਹ ਰੋਪੜ ਦੇ ਨਿੱਜੀ ਹਸਪਤਾਲ ’ਚ 84 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ ਸੀ, ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਸਰਸਾ ਨੰਗਲ ’ਚ ਕੀਤਾ ਗਿਆ। ਉਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਪਤਨੀ ਹਰਬੀਰ ਕੌਰ ਅਤੇ ਪੁੱਤਰ ਗੁਰਪ੍ਰੀਤ ਸਿੰਘ ਤੇ ਮਨਪ੍ਰੀਤ ਸਿੰਘ ਹਨ। ਸਸਕਾਰ ਮੌਕੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਡੀ ਆਈ ਜੀ (ਜੇਲ੍ਹਾਂ) ਦਲਜੀਤ ਰਾਣਾ, ਕਲਾਕਾਰ ਬੀਨੂੰ ਢਿੱਲੋਂ, ਰਾਣਾ ਰਣਬੀਰ, ਸੰਤ ਭੂਰੀ ਵਾਲੇ ਵਿੱਦਿਅਕ ਟਰੱਸਟ ਦੇ ਸਾਰੇ ਮੈਂਬਰ, ਖਾਲਸਾ ਕਾਲਜ ਸ੍ਰੀ ਆਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ, ਪਰਿਵਾਰਕ ਮੈਬਰਾਂ ਤੇ ਵੱਡੀ ਗਿਣਤੀ ਸਥਾਨਕ ਲੋਕ ਹਾਜ਼ਰ ਸਨ।
ਪ੍ਰੋ. ਬਾਗੀ ਨੇ ਪੜ੍ਹਾਈ ਪੂਰੀ ਕਰਨ ਮਗਰੋਂ ਅਧਿਆਪਨ ਦਾ ਕਿੱਤਾ ਚੁਣਿਆ ਅਤੇ ਖਾਲਸਾ ਕਾਲਜ ਸ੍ਰੀ ਆਨੰਦਪੁਰ ਸਾਹਿਬ ’ਚ ਬਤੌਰ ਪੰਜਾਬੀ ਦੇ ਪ੍ਰੋਫੈਸਰ ਅਤੇ ਵਿਭਾਗ ਦੇ ਮੁਖੀ ਵਜੋਂ ਸੇਵਾ ਨਿਭਾ ਕੇ 2003 ਵਿੱਚ ਸੇਵਾਮੁਕਤ ਹੋਏ ਸਨ। ਉਨ੍ਹਾਂ ਕਈ ਕਵਿਤਾਵਾਂ ਲਿਖੀਆਂ। ਪ੍ਰੋ. ਬਾਗੀ ਦੀ ਦੇਹਾਂਤ ’ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਸਾਬਕਾ ਸਪੀਕਰ ਰਾਣਾ ਕੇ ਪੀ ਸਿੰਘ, ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੈਂਬਰ ਦਲਜੀਤ ਸਿੰਘ ਭਿੰਡਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਨਗਰ ਕੌਂਸਲ ਸ੍ਰੀ ਆਨੰਦਪੁਰ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ, ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਦੇ ਚੇਅਰਮੈਨ ਡਾ. ਸੰਜੀਵ ਗੌਤਮ, ਭਾਜਪਾ ਮੰਡਲ ਆਨੰਦਪੁਰ ਸਾਹਿਬ ਦੇ ਪ੍ਰਧਾਨ ਰਤਨ ਧਨੇੜਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Share this content:

Post Comment