Loading Now

ਨਿੱਜੀ ਕਾਰਨਾ ਕਰਕੇ ਆਪ ਵਿਧਾਇਕ ਕੁਲਵੰਤ ਸਿੰਘ ਨੇ ਦਿੱਤਾ ਅਸਤੀਫ਼ਾ

ਨਿੱਜੀ ਕਾਰਨਾ ਕਰਕੇ ਆਪ ਵਿਧਾਇਕ ਕੁਲਵੰਤ ਸਿੰਘ ਨੇ ਦਿੱਤਾ ਅਸਤੀਫ਼ਾ

25, ਜੁਲਾਈ – ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਨਿੱਜੀ ਕਾਰਨਾਂ ਕਰਕੇ ਲਿਆ ਗਿਆ ਹੈ। ਹੁਣ ਇਹ ਅਹੁਦਾ ਖਾਲੀ ਹੋ ਗਿਆ ਹੈ ਅਤੇ ਨਵੀਆਂ ਚੋਣਾਂ ਕਰਵਾਈਆਂ ਜਾਣਗੀਆਂ। ਸੂਤਰਾਂ ਅਨੁਸਾਰ ਕੁਲਵੰਤ ਸਿੰਘ ਵਿਧਾਇਕ ਹੋਣ ਕਾਰਨ ਇਸ ਅਹੁਦੇ ਨੂੰ ਪੂਰਾ ਸਮਾਂ ਨਹੀਂ ਦੇ ਸਕੇ ਸਨ। ਇਸ ਲਈ ਉਨ੍ਹਾਂ ਨੇ ਅਸਤੀਫਾ ਦੇਣਾ ਹੀ ਬਿਹਤਰ ਸਮਝਿਆ। ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਨੂੰ 12 ਤਰੀਕ ਨੂੰ ਬਿਨਾਂ ਕਿਸੇ ਵਿਰੋਧ ਦੇ ਸਕੱਤਰ ਚੁਣਿਆ ਗਿਆ ਸੀ।

ਦੱਸ ਦਈਏ ਕਿ ਇਹ ਚੋਣਾਂ 12 ਜੁਲਾਈ ਨੂੰ ਹੋਈਆਂ ਸਨ। ਇਸ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਮਰਜੀਤ ਸਿੰਘ ਮਹਿਤਾ ਨੂੰ ਲਗਾਤਾਰ ਦੂਜੀ ਵਾਰ ਪ੍ਰਧਾਨ ਚੁਣਿਆ ਗਿਆ। ਇਸ ਦੇ ਨਾਲ ਹੀ ਵਿਧਾਇਕ ਕੁਲਵੰਤ ਸਿੰਘ ਨੂੰ ਸਕੱਤਰ ਦੇ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਤੋਂ ਇਲਾਵਾ ‘ਆਪ’ ਦੇ ਜਨਰਲ ਸਕੱਤਰ ਦੀਪਕ ਬਾਲੀ ਨੂੰ ਉਪ ਪ੍ਰਧਾਨ, ਸਿਧਾਰਥ ਸ਼ਰਮਾ ਨੂੰ ਸੰਯੁਕਤ ਸਕੱਤਰ ਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਉਪ ਚੇਅਰਮੈਨ ਸੁਨੀਲ ਗੁਪਤਾ ਨੂੰ ਖਜ਼ਾਨਚੀ ਨਿਯੁਕਤ ਕੀਤਾ ਗਿਆ।

Share this content:

Post Comment