ਨੌਜਵਾਨਾਂ ਦੇ ਜੰਤਰ ਮੰਤਰ ਦਿੱਲੀ ਸੰਘਰਸ਼ ਦੇ ਸਮਰਥਨ ਵਿੱਚ ਫਗਵਾੜਾ ਵਿਖੇ ਵਿਰੋਧ ਪ੍ਰਦਰਸ਼ਨ 15 ਅਕਤੂਬਰ ਨੂੰ
*ਸ਼ਾਂਤਮਈ ਸੰਘਰਸ਼ਸ਼ੀਲ ਨੌਜਵਾਨਾਂ ਤੇ ਕੀਤੇ ਤਸ਼ੱਦਦ ਅਤੇ ਗ੍ਰਿਫਤਾਰੀਆਂ ਦੀ ਕੀਤੀ ਤਿੱਖੀ ਨਿਖੇਧੀ*
ਫ਼ਗਵਾੜਾ, 13 ਅਕਤੂਬਰ (ਏ.ਡੀ.ਪੀ ਨਿਊਜ਼) – ਜੰਤਰ ਮੰਤਰ ਦਿੱਲੀ ਵਿਖੇ ਵੋਟ ਚੋਰ ਚੋਣ ਕਮਿਸ਼ਨ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਸੰਘਰਸ਼ਸ਼ੀਲ ਨੌਜਵਾਨਾਂ ‘ਤੇ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰੇ ਤੇ ਦਿੱਲੀ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਅੰਨ੍ਹੇਵਾਹ ਤਸ਼ੱਸਦ ਅਤੇ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਦੀ ਜ਼ੋਰਦਾਰ ਨਿਖੇਧੀ ਕਰਦੇ ਹੋਏ ਲੋਕ ਹਿਤੈਸ਼ੀ ਕਾਫ਼ਲਾ ਫ਼ਗਵਾੜਾ ਦੇ ਆਗੂਆਂ ਸੁਖਦੇਵ ਸਿੰਘ, ਕੁਲਦੀਪ ਸਿੰਘ ਕੌੜਾ,ਹੰਸ ਰਾਜ ਬੰਗੜ, ਜਸਵਿੰਦਰ ਸਿੰਘ ਅਤੇ ਹਰਚਰਨ ਭਾਰਤੀ ਨੇ ਸਾਂਝਾ ਬਿਆਨ ਜਾਰੀ ਕਰਦੇ ਹੋਏ ਨੌਜਵਾਨਾਂ ਦੇ ਸੰਘਰਸ਼ ਦਾ ਪੁਰਜੋਰ ਸਮਰਥਨ ਕਰਦੇ ਹੋਏ ਕੇਂਦਰ ਦੀ ਮੋਦੀ ਸਰਕਾਰ ਤੋਂ ਮੰਗ ਕੀਤੀ ਕਿ ਜੰਤਰ ਮੰਤਰ ਦਿੱਲੀ ਵਿਖੇ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੇ ਦੇਸ਼ ਭਰ ਦੇ ਨੌਜਵਾਨਾਂ ਤੇ ਕੀਤਾ ਜਾ ਰਿਹਾ ਅੰਨ੍ਹੇਵਾਹ ਤਸ਼ੱਸਦ ਅਤੇ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਤੁਰੰਤ ਬੰਦ ਕੀਤੀਆਂ ਜਾਣ, ਗ੍ਰਿਫਤਾਰ ਨੌਜਵਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਦੇ ਹੋਏ ਨੌਜਵਾਨਾਂ ਦੀ ਲੀਡਰਸ਼ਿਪ ਨਾਲ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਕਰਦੇ ਹੋਏ, ਚੋਣ ਕਮਿਸ਼ਨ ਗਿਆਨੇਸ਼ ਕੁਮਾਰ ਦਾ ਅਸਤੀਫ਼ਾ ਤੁਰੰਤ ਲਿਆ ਜਾਵੇ।
ਲੋਕ ਹਿਤੈਸ਼ੀ ਕਾਫ਼ਲਾ ਫਗਵਾੜਾ ਦੇ ਆਗੂਆਂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੰਤਰ ਮੰਤਰ ਦਿੱਲੀ ਵਿਖੇ ਨੌਜਵਾਨਾਂ ਦੇ ਚੱਲ ਰਹੇ ਸੰਘਰਸ਼ ਦਾ ਸਮਰਥਨ ਅਤੇ ਉਨ੍ਹਾਂ ਨਾਲ ਇੱਕ ਜੁੱਟਤਾ ਦਾ ਪ੍ਰਗਟਾਵਾ ਕਰਨ ਲਈ ਫ਼ਗਵਾੜਾ ਵਿੱਚ 15 ਅਕਤੂਬਰ ਨੂੰ ਠੀਕ 3:00 ਵਜੇ ਇਨਸਾਫ਼ ਪਸੰਦ ਲੋਕਾਂ ਵਲੋਂ ਮਿਊਸਪਲ ਕਾਰਪੋਰੇਸ਼ਨ ਫਗਵਾੜਾ ਦੇ ਨੇੜੇ ਜੀ ਟੀ ਰੋਡ ਕਿਨਾਰੇ ਉਤੇ ਇਕੱਠੇ ਹੋ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਆਗੂਆਂ ਨੇ ਫ਼ਗਵਾੜਾ ਦੀਆਂ ਇਨਸਾਫ਼ ਪਸੰਦ ਲੋਕਾਂ ਅਤੇ ਸਾਂਝੇ ਜਨਤਕ ਹਿੱਤਾਂ ਲਈ ਸੰਘਰਸ਼ਸ਼ੀਲ ਅਤੇ ਸਮਾਜਸੇਵੀ ਜਥੇਬੰਦੀਆਂ ਦੇ ਆਗੂਆਂ ਨੂੰ 15 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਜੰਤਰ ਮੰਤਰ ਦਿੱਲੀ ਵਿਖੇ ਚੋਣ ਕਮਿਸ਼ਨ ਗਿਆਨੇਸ਼ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਨੌਜਵਾਨਾਂ ਦੇ ਸੰਘਰਸ਼ ਨੂੰ ਬਲ ਮਿਲ ਸਕੇ ਅਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਵੋਟ ਚੋਰ ਚੋਣ ਕਮਿਸ਼ਨ ਗਿਆਨੇਸ਼ ਦਾ ਅਸਤੀਫ਼ਾ ਲੈਣ ਲਈ ਅਤਿ ਮਜ਼ਬੂਰ ਹੋਣਾ ਪਵੇ।
Share this content:



Post Comment