ਪਟਨਾ ’ਚ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਸ਼ੁਰੂ
ਪਟਨਾ, 24 ਸਤੰਬਰ – ਕਾਂਗਰਸ ਵਰਕਿੰਗ ਕਮੇਟੀ (CWC) ਦੀ ਮੀਟਿੰਗ ਬੁੱਧਵਾਰ ਨੂੰ ਪਟਨਾ ਵਿਚ ਸ਼ੁਰੂ ਹੋ ਗਈ। ਬੈਠਕ ਵਿਚ ਅਗਾਮੀ ਬਿਹਾਰ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਨਾਲ-ਨਾਲ ‘ਵੋਟ ਚੋਰੀ’ ਨਾਲ ਸਬੰਧਤ ਰਣਨੀਤੀਆਂ ਅਤੇ ਕੁਝ ਹੋਰ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਸੁਤੰਤਰ ਭਾਰਤ ਦੇ ਇਤਿਹਾਸ ਵਿੱਚ ਪਹਿਲੀ ਵਾਰ, ਕਾਂਗਰਸ ਵਰਕਿੰਗ ਕਮੇਟੀ ਬਿਹਾਰ ਵਿੱਚ ਮੀਟਿੰਗ ਕਰ ਰਹੀ ਹੈ। ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਪ੍ਰਧਾਨਗੀ ਹੇਠ ਹੋ ਰਹੀ ਇਸ ਵਿਸਤ੍ਰਿਤ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਜਨਰਲ ਸਕੱਤਰ ਜੈਰਾਮ ਰਮੇਸ਼, ਸਚਿਨ ਪਾਇਲਟ ਅਤੇ ਕਈ ਹੋਰ ਆਗੂ ਸ਼ਾਮਲ ਹੋਏ।
CWC ਦੀ ਮੀਟਿੰਗ ਵਿੱਚ ਸਥਾਈ ਸੱਦੇ ਅਤੇ ਵਿਸ਼ੇਸ਼ ਸੱਦੇ ਤਹਿਤ ਪਾਰਟੀ-ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ, ਰਾਜ ਇਕਾਈਆਂ ਦੇ ਪ੍ਰਧਾਨ ਅਤੇ ਕਾਂਗਰਸ ਵਿਧਾਨਕ ਪਾਰਟੀ (CLP) ਦੇ ਆਗੂ ਵੀ ਸ਼ਾਮਲ ਹੋਏ। ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਖੜਗੇ ਨੇ ਪਾਰਟੀ ਦਾ ਝੰਡਾ ਲਹਿਰਾਇਆ ਅਤੇ ਫਿਰ ਪਾਰਟੀ ਆਗੂਆਂ ਨੇ ਰਾਸ਼ਟਰੀ ਗੀਤ ਗਾਇਆ। ਇਹ ਮੀਟਿੰਗ ਮਹਾਂਗਠਜੋੜ ਦੇ ਭਾਈਵਾਲਾਂ ਵਿਚਕਾਰ ਸੀਟਾਂ ਦੀ ਵੰਡ ਬਾਰੇ ਗੱਲਬਾਤ ਦੌਰਾਨ ਅਤੇ ਰਾਹੁਲ ਗਾਂਧੀ ਦੀ ਕਥਿਤ ‘ਵੋਟ ਚੋਰੀ’ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੋਧ (SIR) ਵਿਰੁੱਧ ‘ਵੋਟਰ ਅਧਿਕਾਰ ਯਾਤਰਾ’ ਤੋਂ ਬਾਅਦ ਹੋ ਰਹੀ ਹੈ।
Share this content:



Post Comment