ਪਰਵਿੰਦਰ ਝੋਟਾ ਦੇ ਕਤਲ ‘ਤੇ ਪਰਗਟ ਸਿੰਘ ਨੇ ਮਾਨ ਸਰਕਾਰ ਤੇ ਕੀਤਾ ਤਿੱਖਾ ਹਮਲਾ
ਮਾਨਸਾ, 13 ਅਕਤੂਬਰ – ਪੰਜਾਬ ਦੇ ਮਾਨਸਾ ਜ਼ਿਲ੍ਹੇ ‘ਚ ਮੈਡੀਕਲ ਸਟੋਰਾਂ ਤੋਂ ਨਸ਼ਾ ਵੇਚਣ ਦੇ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੋਸ਼ ਹੈ ਕਿ ਗੋਲੀਆਂ ਇੱਕ ਮੈਡੀਕਲ ਸਟੋਰ ਦੇ ਮਾਲਕ ਨੇ ਚਲਾਈਆਂ। ਜਿਸ ਸਮੇਂ ਪਰਵਿੰਦਰ ਝੋਟਾ ਨੂੰ ਗੋਲੀ ਮਾਰੀ ਗਈ, ਉਸ ਵੇਲੇ ਉਹ ਸੋਸ਼ਲ ਮੀਡੀਆ ’ਤੇ ਲਾਈਵ ਸਨ ਅਤੇ ਪੂਰੀ ਘਟਨਾ ਉਨ੍ਹਾਂ ਦੀ ਲਾਈਵ ਵੀਡੀਓ ‘ਚ ਕੈਦ ਹੋ ਗਈ। ਇਸੇ ਅਧੀਨ ਅੱਜ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਇਸ ਕਤਲ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ,‘ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਕਤਲ ਦੀ ਖ਼ਬਰ ਬੇਹੱਦ ਦੁਖਦਾਈ ਹੈ। ਇਹ ਹੈ ਭਗਵੰਤ ਮਾਨ ਸਰਕਾਰ ਦੀ ਅਖੌਤੀ ‘ਯੁੱਧ ਨਸ਼ਿਆਂ ਵਿਰੁੱਧ’ ਦੀ ਹਕੀਕਤ! ਪੰਜਾਬ ’ਚ ਨਸ਼ਾ ਮਾਫ਼ੀਆ ਦੇ ਹੌਸਲੇ ਬੁਲੰਦ ਹਨ, ਜਦਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੇ ਕਤਲ ਹੋ ਰਹੇ ਹਨ। ਕਿਤੇ ਗੋਲੀਆਂ ਮਾਰੀਆਂ ਜਾਂਦੀਆਂ ਹਨ, ਤੇ ਕਿਤੇ ਲੋਕਾਂ ਨੂੰ ਸਲਫ਼ਾਸ ਖਾਣ ਵਰਗੇ ਕਦਮ ਚੁੱਕਣ ਲਈ ਮਜਬੂਰ ਕੀਤਾ ਜਾਂਦਾ ਹੈ।
ਮੈਂ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਸਰਕਾਰ ਨੂੰ ਸਖ਼ਤ ਚਿਤਾਵਨੀ ਹੈ, ਤੁਹਾਡੇ ਇਸ ‘ਨਸ਼ਾ ਮਾਫ਼ੀਆ’ ਨਾਲ ਗਠਜੋੜ ਨੂੰ ਜੜੋਂ ਪੁੱਟ ਕੇ ਸੁੱਟਾਂਗੇ। ਤੁਹਾਨੂੰ ਦੱਸ ਦਈਏ ਕਿ ਅੱਜ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲਗਾਤਾਰ ਆਵਾਜ਼ ਬੁਲੰਦ ਕਰਨ ਵਾਲੇ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਕਤਲ ਨੇ ਪੂਰੇ ਸੂਬੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਇਸ ਦੁਖਦਾਈ ਘਟਨਾ ਤੋਂ ਬਾਅਦ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਸਰਕਾਰ ‘ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਆਗੂਆਂ ਅਤੇ ਸਮਾਜਿਕ ਜਥੇਬੰਦੀਆਂ ਨੇ ਇਸ ਹੱਤਿਆ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਘਟਨਾ ਮੌਜੂਦਾ ਸਰਕਾਰ ਦੇ ਉਸ ਦਾਅਵੇ ਦੀ ਪੋਲ ਖੋਲ੍ਹਦੀ ਹੈ ਜਿਸ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਚਲਾਉਣ ਦੀ ਗੱਲ ਕਹੀ ਜਾਂਦੀ ਹੈ।
Share this content:



Post Comment