Loading Now

ਪਲਾਹੀ ਪਿੰਡ ਲੋਕ ਮਿਲਣੀ ਪ੍ਰੋਗਰਾਮ ‘ਚ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਨੇ ਸੁਣੀਆਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ

ਪਲਾਹੀ ਪਿੰਡ ਲੋਕ ਮਿਲਣੀ ਪ੍ਰੋਗਰਾਮ ‘ਚ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਨੇ ਸੁਣੀਆਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ

palahi-30-july-1024x461 ਪਲਾਹੀ ਪਿੰਡ ਲੋਕ ਮਿਲਣੀ ਪ੍ਰੋਗਰਾਮ 'ਚ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਨੇ ਸੁਣੀਆਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ
ਡਾ. ਰਾਜਕੁਮਾਰ ਚੱਬੇਵਾਲ ਨੂੰ ਸਨਮਾਨਿਤ ਕਰਦੇ ਹੋਏ ਪਿੰਡ ਪਲਾਹੀ ਦੀ ਪੰਚਾਇਤ, ਨਾਲ ਹਨ ਦਲਜੀਤ ਰਾਜੂ, ਸੰਤੋਸ਼ ਕੁਮਾਰ ਗੋਗੀ, ਤਲਵਿੰਦਰ ਰਾਮ, ਸੁਰਜਨ ਸਿੰਘ ਪ੍ਰਧਾਨ, ਰਵੀਪਾਲ ਪੰਚ ਅਤੇ ਹੋਰ।

ਫਗਵਾੜਾ, 30 ਜੁਲਾਈ( ਏ.ਡੀ.ਪੀ. ਨਿਊਜ਼) : ਫਗਵਾੜਾ ਵਿਧਾਨ ਸਭਾ ਹਲਕੇ ਦੇ ਪਿੰਡ ਪਲਾਹੀ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਸੰਸਦ ਮੈਂਬਰ ਅਤੇ ਫਗਵਾੜਾ ਹਲਕਾ ਇੰਚਾਰਜ ਡਾ. ਰਾਜਕੁਮਾਰ ਚੱਬੇਵਾਲ ਨੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਿੰਡ ਦੇ ਵਿਕਾਸ ਤੇ ਜਨ-ਕਲਿਆਣ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ।

ਇਸ ਮੌਕੇ ਵੱਡੀ ਗਿਣਤੀ ‘ਚ ਪਿੰਡ ਵਾਸੀਆਂ ਨੇ ਪ੍ਰੋਗਰਾਮ ‘ਚ ਸ਼ਿਰਕਤ ਕਰਕੇ ਆਪਣੀਆਂ ਮੰਗਾਂ ਅਤੇ ਸੁਝਾਅ ਸੰਸਦ ਮੈਂਬਰ ਅੱਗੇ ਰੱਖੇ। ਸੰਸਦ ਮੈਂਬਰ ਨੇ ਭਰੋਸਾ ਦਿਵਾਇਆ ਕਿ ਪਿੰਡ ਦੇ ਸਰਬਪੱਖੀ ਵਿਕਾਸ ਲਈ ਕਿਸੇ ਵੀ ਤਰ੍ਹਾਂ ਦੇ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਜ਼ਰੂਰੀ ਕੰਮ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਵਾਇਆ ਜਾਵੇਗਾ।

ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਪਿੰਡ ਪਲਾਹੀ ਦੀ ਨੁਹਾਰ ਬਦਲਣਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਲਈ ਜਿੰਨੇ ਵੀ ਫੰਡਾਂ ਅਤੇ ਪ੍ਰੋਜੈਕਟਾਂ ਦੀ ਲੋੜ ਹੋਵੇਗੀ, ਉਹ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਹਾਜ਼ਰ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਨੂੰ ਵਿਕਾਸ ਦੇ ਰਾਹ ‘ਤੇ ਹੋਰ ਤੇਜ਼ੀ ਨਾਲ ਅੱਗੇ ਵਧਾਉਣਾ ਹੈ ਤਾਂ ਸਾਰਿਆਂ ਨੂੰ ਇੱਕਜੁੱਟ ਹੋ ਕੇ ਆਮ ਆਦਮੀ ਪਾਰਟੀ ਦਾ ਸਮਰਥਨ ਕਰਨਾ ਪਵੇਗਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਜਨਤਾ ਦਾ ਸਹਿਯੋਗ ਮਿਲਣ ਨਾਲ ਸੂਬੇ ‘ਚ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਅੱਗੇ ਵਧਣਗੇ।

ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨੇ ਸੰਸਦ ਮੈਂਬਰ ਅੱਗੇ ਪਿੰਡ ਦੀਆਂ ਵੱਖ-ਵੱਖ ਸਮੱਸਿਆਵਾਂ, ਵਿਕਾਸ ਕਾਰਜਾਂ ਅਤੇ ਭਵਿੱਖ ਦੀਆਂ ਜ਼ਰੂਰਤਾਂ ਨੂੰ ਵੀ ਰੱਖਿਆ। ਸੰਸਦ ਮੈਂਬਰ ਨੇ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਹਰੇਕ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।

ਇਸ ਮੌਕੇ ਦਲਜੀਤ ਰਾਜੂ ਦਰਵੇਸ਼ ਤੋਂ ਇਲਾਵਾ ਤਲਵਿੰਦਰ ਰਾਮ (ਚੇਅਰਮੈਨ, ਮਾਰਕੀਟ ਕਮੇਟੀ ਫਗਵਾੜਾ), ਸੰਤੋਸ਼ ਕੁਮਾਰ ਗੋਗੀ, ਸੁਰਜਨ ਸਿੰਘ ਪਲਾਹੀ ਬਲਾਕ ਪ੍ਰਧਾਨ, ਰਵੀਪਾਲ ਪੰਚ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ, ਰਵੀ ਸੱਗੂ, ਸੁਖਵਿੰਦਰ ਸਿੰਘ ਸੱਲ, ਪੀਟਰ ਕੁਮਾਰ, ਗੁਰਚਰਨ ਸਿੰਘ, ਸੰਨੀ ਚੰਦੜ, ਗੁਰਬਖਸ਼ ਕੌਰ, ਬਲਵਿੰਦਰ ਕੌਰ, ਕਮਲ ਕਲਸੀ ਬਲਾਕ ਸੰਮਤੀ ਮੈਂਬਰ, ਕਿਰਨ ਖੇੜਾ, ਗੋਰਾ ਹਰਦਾਸਪੁਰ ਸਮੇਤ ਅਨੇਕਾਂ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ।

 

Share this content:

Post Comment