ਪਾਕਿਸਤਾਨ ਮੁੜ ਹਮਲਾ ਕਰਨ ਦੀ ਤਿਆਰੀ ‘ਚ
ਨਵੀਂ ਦਿੱਲੀ, 1 ਜੁਲਾਈ – ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਆਰਥਿਕ ਹਮਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਹਮਲੇ ਦਾ ਉਦੇਸ਼ ਕਸ਼ਮੀਰ ਵਿੱਚ ਸੈਰ-ਸਪਾਟੇ ਨੂੰ ਨੁਕਸਾਨ ਪਹੁੰਚਾਉਣਾ ਸੀ। ਜੈਸ਼ੰਕਰ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਭਾਵੇਂ ਭਾਰਤ ਨੂੰ ਪ੍ਰਮਾਣੂ ਹਮਲੇ ਦੀ ਧਮਕੀ ਦਿੱਤੀ ਜਾਵੇ, ਪਾਕਿਸਤਾਨ ਤੋਂ ਆ ਰਹੇ ਅੱਤਵਾਦ ਵਿਰੁੱਧ ਕਾਰਵਾਈ ਨਹੀਂ ਰੁਕੇਗੀ।
ਅਮਰੀਕੀ ਰਾਸ਼ਟਰਪਤੀ ਟਰੰਪ ਦੇ ਦਾਅਵੇ ਨੂੰ ਰੱਦ ਕਰ ਦਿੱਤਾ
ਨਿਊਯਾਰਕ ਵਿੱਚ ਨਿਊਜ਼ਵੀਕ ਨਾਲ ਗੱਲਬਾਤ ਵਿੱਚ ਐਸ. ਜੈਸ਼ੰਕਰ ਨੇ ਕਿਹਾ ਕਿ ਇਹ ਹਮਲਾ ਸਿਰਫ਼ ਲੋਕਾਂ ਨੂੰ ਡਰਾਉਣ ਲਈ ਨਹੀਂ ਕੀਤਾ ਗਿਆ ਸੀ, ਸਗੋਂ ਕਸ਼ਮੀਰ ਲਈ ਆਮਦਨ ਦੇ ਸਭ ਤੋਂ ਵੱਡੇ ਸਰੋਤ ਸੈਰ-ਸਪਾਟੇ ਨੂੰ ਖਤਮ ਕਰਨ ਦੇ ਇਰਾਦੇ ਨਾਲ ਕੀਤਾ ਗਿਆ ਸੀ। ਵਿਦੇਸ਼ ਮੰਤਰੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਉਸ ਬਿਆਨ ਨੂੰ ਗਲਤ ਕਰਾਰ ਦਿੱਤਾ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਅਮਰੀਕਾ ਨੇ ਵਪਾਰ ਸਮਝੌਤੇ ‘ਤੇ ਦਬਾਅ ਪਾ ਕੇ ਭਾਰਤ ਅਤੇ ਪਾਕਿਸਤਾਨ ਨੂੰ ਜੰਗਬੰਦੀ ਲਈ ਮਜਬੂਰ ਕੀਤਾ।
ਜੈਸ਼ੰਕਰ ਨੇ ਕਿਹਾ, “ਜਦੋਂ ਅਮਰੀਕੀ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਨੇ ਫ਼ੋਨ ‘ਤੇ ਗੱਲ ਕੀਤੀ ਤਾਂ ਮੈਂ ਖੁਦ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਸੀ। ਉਸ ਗੱਲਬਾਤ ਵਿੱਚ ਵਪਾਰ ਸਮਝੌਤੇ ਦਾ ਕੋਈ ਜ਼ਿਕਰ ਨਹੀਂ ਸੀ।” ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਅੱਤਵਾਦ ਵਿਰੁੱਧ ਖੜ੍ਹਾ ਰਹੇਗਾ ਅਤੇ ਕੋਈ ਵੀ ਖ਼ਤਰਾ ਜਾਂ ਦਬਾਅ ਸਾਨੂੰ ਰੋਕ ਨਹੀਂ ਸਕਦਾ।
ਵਿਦੇਸ਼ ਮੰਤਰੀ ਨੇ ਵੱਡਾ ਖੁਲਾਸਾ ਕੀਤਾ
ਵਿਦੇਸ਼ ਮੰਤਰੀ ਨੇ ਵੱਡਾ ਖੁਲਾਸਾ ਕੀਤਾ ਕਿ 9 ਮਈ, 2025 ਦੀ ਰਾਤ ਨੂੰ, ਜਦੋਂ ਪਾਕਿਸਤਾਨ ਨੇ ਭਾਰਤ ‘ਤੇ ਵੱਡੇ ਹਮਲੇ ਦੀ ਚੇਤਾਵਨੀ ਦਿੱਤੀ ਸੀ, ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸੇ ਵੀ ਦਬਾਅ ਜਾਂ ਡਰ ਨੂੰ ਨਜ਼ਰਅੰਦਾਜ਼ ਕੀਤਾ ਤੇ ਸਖ਼ਤ ਰੁਖ਼ ਅਪਣਾਇਆ। ਐਸ. ਜੈਸ਼ੰਕਰ ਨੇ ਕਿਹਾ, “ਮੈਂ ਕਮਰੇ ਵਿੱਚ ਸੀ ਜਦੋਂ ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕੀਤੀ ਅਤੇ ਦੱਸਿਆ ਕਿ ਪਾਕਿਸਤਾਨ ਭਾਰਤ ‘ਤੇ ਵੱਡਾ ਹਮਲਾ ਕਰਨ ਜਾ ਰਿਹਾ ਹੈ, ਪਰ ਅਸੀਂ ਕੁਝ ਸ਼ਰਤਾਂ ਮੰਨਣ ਤੋਂ ਇਨਕਾਰ ਕਰ ਦਿੱਤਾ ਤੇ ਪ੍ਰਧਾਨ ਮੰਤਰੀ ਨੇ ਪਾਕਿਸਤਾਨ ਦੀ ਧਮਕੀ ਦੀ ਬਿਲਕੁਲ ਵੀ ਪਰਵਾਹ ਨਹੀਂ ਕੀਤੀ।
Share this content:



Post Comment