ਪੁਰਾਣੀ ਰੰਜਿਸ਼ ਦੇ ਨੂੰ ਲੈ ਕੇ ਚੰਡੀਗੜ੍ਹ ‘ਚ 17 ਸਾਲਾ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ, ਨਾਬਾਲਗ ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ, 23 ਅਕਤੂਬਰ – ਚੰਡੀਗੜ੍ਹ ਦੇ ਸੈਕਟਰ-22 ਵਿੱਚ ਸਥਿਤ ਸਨਾਤਨ ਧਰਮ ਮੰਦਰ ਦੇ ਕੋਲ ਇੱਕ ਬੇਹੱਦ ਦੁਖਦਾਈ ਅਤੇ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਜਿੱਥੇ ਪੁਰਾਣੀ ਰੰਜਿਸ਼ ਅਤੇ ਸੋਸ਼ਲ ਮੀਡੀਆ ‘ਤੇ ਲੜਾਈ ਦੀ ਵੀਡੀਓ ਵਾਇਰਲ ਹੋਣ ਦੇ ਕਾਰਨ 17 ਸਾਲਾ ਵਿਦਿਆਰਥੀ ਨਾਇਤਿਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਨਾਇਤਿਕ ਸੈਕਟਰ-32 ਦੇ ਐਸ.ਡੀ. ਸਕੂਲ ਵਿੱਚ 11ਵੀਂ ਜਮਾਤ ਦਾ ਵਿਦਿਆਰਥੀ ਅਤੇ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਨਾਬਾਲਗ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਕੋਲੋਂ .32-ਕੈਲੀਬਰ ਦੀ ਪਿਸਤੌਲ ਬਰਾਮਦ ਕੀਤੀ ਹੈ।
Share this content:



Post Comment