Loading Now

ਪੈਟਰੋਲ 5 ਰੁਪਏ ਅਤੇ ਡੀਜ਼ਲ 3 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ

ਪੈਟਰੋਲ 5 ਰੁਪਏ ਅਤੇ ਡੀਜ਼ਲ 3 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ

ਨਵੀਂ ਦਿੱਲੀ, 3 ਅਕਤੂਬਰ – ਭਾਰਤ ਦੀ ਸਭ ਤੋਂ ਵੱਡੀ ਨਿੱਜੀ ਬਾਲਣ ਪ੍ਰਚੂਨ ਵਿਕਰੇਤਾ ਨਾਇਰਾ ਐਨਰਜੀ ਨੇ ਪੈਟਰੋਲ ਦੀਆਂ ਕੀਮਤਾਂ ਵਿੱਚ ਪੰਜ ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਵਿੱਚ ਤਿੰਨ ਰੁਪਏ ਪ੍ਰਤੀ ਲੀਟਰ ਦੀ ਤੁਰੰਤ ਪ੍ਰਭਾਵ ਨਾਲ ਵਾਧਾ ਕੀਤਾ ਹੈ। ਮਾਮਲੇ ਨਾਲ ਜੁੜੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਬਾਲਣ ਪ੍ਰਚੂਨ ਵਿਕਰੇਤਾਵਾਂ ‘ਤੇ ਉੱਚ ਗਲੋਬਲ(ਆਲਮੀ ਪੱਧਰ ’ਤੇ) ਊਰਜਾ ਕੀਮਤਾਂ ਕਾਰਨ ਬਣੇ ਨਵੇਂ ਦਬਾਅ ਦੇ ਵਿਚਕਾਰ ਇਹ ਤਾਜ਼ਾ ਵਾਧਾ ਕੀਤਾ ਗਿਆ ਹੈ।ਇਹ ਕਦਮ ਇਸ ਸਾਲ ਨਾਇਰਾ ਵੱਲੋਂ ਕੀਤੇ ਗਏ ਕੀਮਤਾਂ ਵਿੱਚ ਸੋਧ (ਮੁੱਲ ਸਮਾਯੋਜਨ) ਤੋਂ ਬਾਅਦ ਚੁੱਕਿਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਦੇਸ਼ ਭਰ ਵਿੱਚ 7,108 ਪੈਟਰੋਲ ਪੰਪਾਂ ਦਾ ਸੰਚਾਲਨ ਕਰਨ ਵਾਲੀ ਨਾਇਰਾ ਨੇ ਸ਼ਨਿਚਰਵਾਰ ਦੇ ਸ਼ੁਰੂਆਤੀ ਘੰਟਿਆਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ।

ਇਸ ਸਬੰਧ ਵਿੱਚ ਟਿੱਪਣੀ ਲਈ ਨਾਇਰਾ ਦੇ ਬੁਲਾਰੇ ਨੂੰ ਭੇਜੇ ਗਏ ਈਮੇਲ ਦਾ ਕੋਈ ਜਵਾਬ ਨਹੀਂ ਮਿਲਿਆ। ਇਸ ਸਾਲ ਦੀ ਸ਼ੁਰੂਆਤ ਵਿੱਚ ਜਦੋਂ ਇਰਾਨ ਸੰਘਰਸ਼ ਕਾਰਨ ਊਰਜਾ ਸਪਲਾਈ ਵਿੱਚ ਰੁਕਾਵਟ ਆਈ ਸੀ, ਤਾਂ ਅੰਤਰਰਾਸ਼ਟਰੀ ਤੇਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਦਾ ਬੋਝ ਖਪਤਕਾਰਾਂ ‘ਤੇ ਪਾਉਣ ਵਾਲੀ ਨਾਇਰਾ ਪਹਿਲੀ ਬਾਲਣ ਪਰਚੂਨ ਵਿਕਰੇਤਾ ਸੀ। ਕੰਪਨੀ ਨੇ 26 ਮਾਰਚ ਨੂੰ ਪੈਟਰੋਲ ਦੀਆਂ ਕੀਮਤਾਂ ਵਿੱਚ ਪੰਜ ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਤਿੰਨ ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਇਸ ਤੋਂ ਬਾਅਦ ਜਨਤਕ ਖੇਤਰ ਦੀਆਂ ਬਾਲਣ ਪਰਚੂਨ ਕੰਪਨੀਆਂ ਨੇ ਮਈ ਵਿੱਚ ਪੰਪ ਕੀਮਤਾਂ ਵਿੱਚ ਵਾਧਾ ਕਰਨਾ ਸ਼ੁਰੂ ਕੀਤਾ ਸੀ। ਨਾਇਰਾ ਨੇ ਬਾਅਦ ਵਿੱਚ ਆਪਣੀ ਮਾਰਚ ਦੀ ਵਾਧੇ ਨੂੰ ਵਾਪਸ ਲੈ ਲਿਆ ਸੀ।

Share this content:

Post Comment