Loading Now

ਪ੍ਰੀਖਿਆ ਨਤੀਜੇ : ਲੜਕੀਆਂ ਨੇ ਮਾਰੀ ਬਾਜੀ

ਪ੍ਰੀਖਿਆ ਨਤੀਜੇ : ਲੜਕੀਆਂ ਨੇ ਮਾਰੀ ਬਾਜੀ

photo ਪ੍ਰੀਖਿਆ ਨਤੀਜੇ : ਲੜਕੀਆਂ ਨੇ ਮਾਰੀ ਬਾਜੀ

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਾਲ 2025-2026 ਦਾ ਅੱਠਵੀਂ ਸ਼੍ਰੇਣੀ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ । ਇਸ ਸਾਲ ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਵਿਚ ਕੁੱਲ 10422 ਸਕੂਲਾਂ ਦੇ 262966 ਪ੍ਰੀਖਿਆਰਥੀ ਪ੍ਰੀਖਿਆ ਵਿਚ ਅਪੀਅਰ ਹੋਏ, ਜਿਨ੍ਹਾਂ ਵਿਚੋਂ 253789 ਪਾਸ ਹੋਏ ਅਤੇ ਇਸ ਨਤੀਜੇ ਦੀ ਪਾਸ ਪ੍ਰਤੀਸ਼ਤਤਾ 96.51 ਰਹੀ ਹੈ।

ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਦੀ ਫਰੀਦਕੋਟ ਦੀ ਤਮੰਨਾ 600/600 ਅੰਕ ਲੈ ਕੇ ਅੱਵਲ ਰਹੀ। ਇਸੇ ਤਰ੍ਹਾਂ ਸਰਕਾਰੀ ਮਿਡਲ ਸਕੂਲ ਅਰਕਵਾਸ (ਸੰਗਰੂਰ) ਦੀ ਜਪਨੀਤ ਕੌਰ ਨੇ 600/598 ਨੰਬਰ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਸੰਤ ਮੋਹਨ ਦਾਸ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ, ਫਰੀਦਕੋਟ ਦੀ ਜਸ਼ਨਦੀਪ ਨੇ 600/598 ਨੰਬਰ ਲੈ ਕੇ ਤੀਜਾ ਸਥਾਨ ਹਾਸਲ ਕੀਤਾ।

Share this content:

Post Comment