ਪ੍ਰੀਮੀਅਮ ਪੈਟਰੋਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ
ਇਸਲਾਮਾਬਾਦ, 23 ਮਾਰਚ – ਪਾਕਿਸਤਾਨ ਸਰਕਾਰ ਨੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦਾ ਫੈਸਲਾ ਲਿਆ ਹੈ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਹਾਈ-ਓਕਟੇਨ ਤੇਲ (ਜੋ ਜ਼ਿਆਦਾਤਰ ਮਹਿੰਗੀਆਂ ਅਤੇ ਲਗਜ਼ਰੀ ਗੱਡੀਆਂ ਵਿੱਚ ਵਰਤਿਆ ਜਾਂਦਾ ਹੈ) ਦੀ ਕੀਮਤ ਵਿੱਚ 200 ਰੁਪਏ ਪ੍ਰਤੀ ਲਿਟਰ ਦਾ ਵਾਧਾ ਕਰ ਦਿੱਤਾ ਗਿਆ ਹੈ। ਇਸ ਫੈਸਲੇ ਤੋਂ ਬਾਅਦ ਹੁਣ ਇਸ ਤੇਲ ਦੀ ਕੀਮਤ 100 ਰੁਪਏ ਤੋਂ ਵਧ ਕੇ ਸਿੱਧੀ 300 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਵਾਧੇ ਦਾ ਆਮ ਲੋਕਾਂ ਦੀ ਵਰਤੋਂ ਵਾਲੀ ਜਨਤਕ ਆਵਾਜਾਈ (ਬੱਸਾਂ ਆਦਿ) ਦੇ ਕਿਰਾਏ ‘ਤੇ ਕੋਈ ਅਸਰ ਨਹੀਂ ਪਵੇਗਾ।
ਇਸ ਤੋਂ ਪਹਿਲਾਂ 6 ਮਾਰਚ ਨੂੰ ਵੀ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 55 ਰੁਪਏ ਪ੍ਰਤੀ ਲਿਟਰ ਦਾ ਵਾਧਾ ਕੀਤਾ ਸੀ। ਇਸ ਵਾਧੇ ਤੋਂ ਬਾਅਦ ਹੁਣ ਪਾਕਿਸਤਾਨ ਵਿੱਚ ਪੈਟਰੋਲ ਦੀ ਕੀਮਤ 266.17 ਰੁਪਏ ਤੋਂ ਵਧ ਕੇ 321.17 ਰੁਪਏ ਹੋ ਗਈ ਹੈ ਅਤੇ ਡੀਜ਼ਲ ਦੀ ਕੀਮਤ 280.86 ਰੁਪਏ ਤੋਂ ਵਧ ਕੇ 335.86 ਰੁਪਏ ਪ੍ਰਤੀ ਲਿਟਰ ਤੱਕ ਪਹੁੰਚ ਗਈ ਹੈ। ਤੇਲ ਦੀਆਂ ਕੀਮਤਾਂ ਵਧਣ ਦਾ ਮੁੱਖ ਕਾਰਨ ਵਿਸ਼ਵ ਪੱਧਰ ‘ਤੇ ਇਰਾਨ ਅਤੇ ਇਜ਼ਰਾਈਲ-ਅਮਰੀਕਾ ਵਿਚਕਾਰ ਵਧ ਰਿਹਾ ਤਣਾਅ ਦੱਸਿਆ ਜਾ ਰਿਹਾ ਹੈ।
ਹਵਾਈ ਸਫ਼ਰ ਵੀ ਹੋਇਆ ਮਹਿੰਗਾ
Share this content:



Post Comment