ਪੰਜ ਤੱਤਾਂ ’ਚ ਵਿਲੀਨ ਹੋਏ ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ
ਲੁਧਿਆਣਾ, 9 ਅਕਤੂਬਰ – ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਪੰਜ ਤੱਤਾਂ ਦੇ ਵਿੱਚ ਵਿਲੀਨ ਹੋ ਗਏ ਹਨ। ਭਰ ਜਵਾਨੀ ਵਿੱਚ ਦੁਨੀਆਂ ਆਪਣੇ ਪਰਿਵਾਰ ਅਤੇ ਦੁਨੀਆਂ ਨੂੰ ਅਲਵਿਦਾ ਕਰ ਗਏ ਹਨ। ਦੁਪਹਿਰ ਲਗਭਗ ਡੇਢ ਵਜੇ ਦੇ ਕਰੀਬ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਸਸਕਾਰ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਟਰੈਕਟਰ ਟਰਾਲੀ ਦੇ ਵਿੱਚ ਰੱਖ ਕੇ ਪਿੰਡ ਦੇ ਵਿੱਚ ਅੰਤਿਮ ਦਰਸ਼ਨਾਂ ਦੇ ਲਈ ਇੱਕ ਯਾਤਰਾ ਵੀ ਕੱਢੀ ਗਈ। ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਦੇ ਨੇੜੇ ਬਣੇ ਹੀ ਮੈਦਾਨ ਦੇ ਵਿੱਚ ਰਾਜਵੀਰ ਜਵੰਦਾ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਤੋਂ ਇਲਾਵਾ ਕਈ ਕਲਾ ਜਗਤ ਦੇ ਸਿਆਸੀ ਜਗਤ ਦੀਆਂ ਹਸਤੀਆਂ ਵੀ ਪਹੁੰਚੀਆਂ ਹੋਈਆਂ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਿੰਡ ਪੋਨਾ ਪਹੁੰਚੇ।
ਚਾਹੁਣ ਵਾਲੇ ਵੀ ਵੱਡੀ ਤਾਦਾਦ ਵਿੱਚ ਪਹੁੰਚੇ
ਇਸ ਦੌਰਾਨ ਕੰਵਰ ਗਰੇਵਾਲ, ਕੁਲਵਿੰਦਰ ਬਿੱਲਾ, ਰਵਿੰਦਰ ਗਰੇਵਾਲ, ਰੇਸ਼ਮ ਅਨਮੋਲ, ਜਸਬੀਰ ਜੱਸੀ, ਆਰ ਨੇਤ, ਸੁਰਜੀਤ ਖਾਨ, ਮੁਹੰਮਦ ਸਦੀਕ, ਹਰਬੀ ਸੰਧੂ ਅਤੇ ਹੋਰ ਕਈ ਸੰਗੀਤ ਅਤੇ ਪੰਜਾਬੀ ਸਿਨੇਮਾ ਜਗਤ ਦੀਆਂ ਹਸਤੀਆਂ ਨੇ ਉਨ੍ਹਾਂ ਨੂੰ ਨਮ ਅੱਖਾਂ ਦੇ ਨਾਲ ਵਧਾਈ ਦਿੱਤੀ। ਇਸ ਮੌਕੇ ਪਰਿਵਾਰ ਭਾਵੁਕ ਦਿਖਾਈ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੂੰ ਚਾਹੁਣ ਵਾਲੇ ਵੀ ਵੱਡੀ ਤਾਦਾਦ ਦੇ ਵਿੱਚ ਪਹੁੰਚੇ। ਰਾਜਵੀਰ ਜਵੰਦਾ ਦੇ ਚਾਹੁਣ ਵਾਲਿਆਂ ਨੇ ਰਾਜਵੀਰ ਜਵੰਦਾ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਅਤੇ ਕਿਹਾ ਕਿ ਉਹ ਉਨ੍ਹਾਂ ਦੇ ਦਿਲਾਂ ਵਿੱਚ ਹਮੇਸ਼ਾ ਜਿੰਦਾ ਰਹਿਣਗੇ।
ਪੰਜਾਬੀ ਗੀਤਕਾਰ ਮੱਟ ਸ਼ੇਰੋਂ ਵਾਲਾ ਨੇ ਕਿਹਾ ਕਿ “ਉਨ੍ਹਾਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਕੀਤਾ ਜਾਵੇਗਾ। ਭਾਵੇਂ ਉਹ ਸਾਡੇ ਵਿਚਕਾਰ ਅੱਜ ਨਹੀਂ ਹਨ ਪਰ ਉਨ੍ਹਾਂ ਨੇ ਜੋ ਸੰਗੀਤ ਜਗਤ ਲਈ ਕੰਮ ਕੀਤਾ ਹੈ ਉਹ ਕਾਬਿਲੇ ਤਾਰੀਫ ਹੈ। ਦੱਸਣਯੋਗ ਹੈ ਕਿ ਪਿੰਡ ਲੁਧਿਆਣਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਜਗਰਾਉਂ ਵਿੱਚ ਪੈਂਦਾ ਹੈ। ਜਿੱਥੇ ਅਕਸਰ ਹੀ ਰਾਜਵੀਰ ਜਵੰਦਾ ਵਾਲੀਬਾਲ ਖੇਡਿਆ ਕਰਦੇ ਸਨ। ਉਸੇ ਮੈਦਾਨ ਉੱਤੇ ਉਨ੍ਹਾਂ ਨੂੰ ਅੱਜ ਅੰਤਿਮ ਵਿਦਾਈ ਦਿੱਤੀ ਗਈ। ਰਾਜਵੀਰ ਜਵੰਦਾ 27 ਸਤੰਬਰ ਨੂੰ ਹਿਮਾਚਲ ਦੇ ਬਦੀ ਵਿਖੇ ਸੜਕ ਹਾਦਸੇ ਦਾ ਸ਼ਿਕਾਰ ਹੋਏ ਸਨ, ਜਿਸ ਤੋਂ ਬਾਅਦ ਉਹ ਫੋਰਟਿਸ ਵਿੱਚ ਜ਼ੇਰੇ ਇਲਾਜ ਸੀ। ਰਾਜਵੀਰ ਨੇ ਬੀਤੇ ਦਿਨ (ਬੁੱਧਵਾਰ) ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ 35 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ।
Share this content:



Post Comment