Loading Now

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਸਚਿਨ ਪਾਇਲਟ ਨਾਲ ਪਹੁੰਚੇ ਅੰਮ੍ਰਿਤਸਰ

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਸਚਿਨ ਪਾਇਲਟ ਨਾਲ ਪਹੁੰਚੇ ਅੰਮ੍ਰਿਤਸਰ

ਅੰਮ੍ਰਿਤਸਰ, 8 ਅਕਤੂਬਰ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੌਰੇ ‘ਤੇ ਪਹੁੰਚੇ ਹਨ। ਅੰਮ੍ਰਿਤਸਰ ਪਹੁੰਚਣ ‘ਤੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਸੀਨੀਅਰ ਆਗੂ ਸਚਿਨ ਪਾਇਲਟ ਵੀ ਖਾਸ ਤੌਰ ‘ਤੇ ਮੌਜੂਦ ਸਨ। ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਆਪਣੀ ਪਹਿਲੀ ਪੰਜਾਬ ਫੇਰੀ ਦੌਰਾਨ ਪਰਗਟ ਸਿੰਘ ਅਤੇ ਸਚਿਨ ਪਾਇਲਟ ਨੇ ਸਭ ਤੋਂ ਪਹਿਲਾਂ ਰੂਹਾਨੀਅਤ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ (ਦਰਬਾਰ ਸਾਹਿਬ) ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਮੌਕੇ ਸਥਾਨਕ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਦੱਸਿਆ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆਗਾਮੀ ਸਿਆਸੀ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸਾਰੇ ਵਰਕਰਾਂ ਅਤੇ ਆਗੂਆਂ ਨੂੰ ਨਾਲ ਲੈ ਕੇ ਇੱਕਜੁੱਟਤਾ ਨਾਲ ਕੰਮ ਕੀਤਾ ਜਾਵੇਗਾ।

Share this content:

Post Comment