ਪੰਜਾਬ ’ਚ 13 ਜੂਨ ਨੂੰ ਹੋਣਗੀਆਂ ਇਹਨਾਂ ਚਾਰ ਜ਼ਿਲ੍ਹਿਆਂ ‘ਚ ਨਗਰ ਕੌਂਸਲਾਂ ਦੀਆਂ ਚੋਣਾਂ
30, ਮਈ – ਪੰਜਾਬ ਚੋਣ ਕਮਿਸ਼ਨ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੀਆਂ ਗੁਰਦਾਸਪੁਰ, ਦੀਨਾਨਗਰ, ਕਾਦੀਆਂ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੀ ਸ਼ਾਮ ਚੌਰਾਸੀ ਨਗਰ ਕੌਂਸਲ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਨੋਟੀਫਿਕੇਸ਼ਨ ਦੇ ਜਾਰੀ ਹੁੰਦੇ ਹੀ ਸਬੰਧਤ ਨਗਰ ਕੌਂਸਲਾਂ ਦੇ ਅਧਿਕਾਰ ਖੇਤਰ ਵਿੱਚ ਤੁਰੰਤ ਪ੍ਰਭਾਵ ਨਾਲ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਚੋਣ ਪ੍ਰੋਗਰਾਮ ਦੇ ਅਨੁਸਾਰ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਅੱਜ ਤੋਂ (30 ਮਈ) ਤੋਂ ਸ਼ੁਰੂ ਹੋ ਕੇ 3 ਜੂਨ 2026 ਤੱਕ ਚੱਲੇਗੀ। ਨਾਮਜ਼ਦਗੀਆਂ ਦੀ ਪੜਤਾਲ 4 ਜੂਨ ਨੂੰ ਹੋਵੇਗੀ ਅਤੇ ਉਮੀਦਵਾਰ 5 ਜੂਨ 2026 ਨੂੰ ਆਪਣੇ ਨਾਮ ਵਾਪਸ ਲੈ ਸਕਣਗੇ। 13 ਜੂਨ 2026 ਨੂੰ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਵੋਟਿੰਗ ਹੋਵੇਗੀ।
ਚੋਣ ਸ਼ਡਿਊਲ ਦੇ ਅਨੁਸਾਰ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਮਿਆਦ 28.5.2026 (ਵੀਰਵਾਰ) ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿੱਚ ਸ਼ੁਰੂ ਹੋਈ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 01.06.2026 (ਸੋਮਵਾਰ) ਤੋਂ ਦੁਪਹਿਰ 03:00 ਵਜੇ ਤੱਕ ਹੋਵੇਗੀ। ਨਾਮਜ਼ਦਗੀਆਂ ਦੀ ਜਾਂਚ 02.06.2026 (ਮੰਗਲਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 03.06.2026 (ਬੁੱਧਵਾਰ) ਦੁਪਹਿਰ 03:00 ਵਜੇ ਤੱਕ ਹੋਵੇਗੀ। ਇਨ੍ਹਾਂ ਨਗਰ ਕੌਂਸਲਾਂ ਦੀਆਂ ਚੋਣਾਂ 10.06.2026 ਨੂੰ ਸਵੇਰੇ 08:00 ਵਜੇ ਤੋਂ ਸ਼ਾਮ 04:00 ਵਜੇ ਤੱਕ ਹੋਣਗੀਆਂ। ਵੋਟਾਂ ਦੀ ਗਿਣਤੀ ਵੋਟਾਂ ਪੈਣ ਤੋਂ ਤੁਰੰਤ ਬਾਅਦ ਉਸੇ ਦਿਨ ਹੋਵੇਗੀ। ਕਮਿਸ਼ਨ ਨੇ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਕੀਤੇ ਹਨ।
Share this content:


Post Comment