ਪੰਜਾਬ ’ਚ 27 ਨਵੰਬਰ ਨੂੰ ਮੁੜ ਹੋਵੇਗਾ ‘ਬਲੈਕਆਊਟ’, ਵੱਜਣਗੇ ਸ਼ਾਇਰਨ
ਚੰਡੀਗੜ੍ਹ,17 ਸਤੰਬਰ – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 27 ਨਵੰਬਰ, 2026 ਨੂੰ ਰਾਤ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ। ਇਹ ਮੌਕ ਡ੍ਰਿਲ ਪੂਰੇ ਸੂਬੇ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਇਨ੍ਹਾਂ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਕ ਡ੍ਰਿਲ ਇੱਕ ਏਅਰ ਰੇਡ ਵਾਰਨਿੰਗ ਸਿਗਨਲ ਨਾਲ ਸ਼ੁਰੂ ਹੋਵੇਗੀ, ਜਿਸ ਦੌਰਾਨ ਦੋ ਮਿੰਟ ਲਈ ਹਾਈ-ਲੋ ਪਿਚ ਵਾਲਾ ਸਾਇਰਨ ਵਜਾਇਆ ਜਾਵੇਗਾ। ਇਸ ਦੌਰਾਨ ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਮੌਕ ਡ੍ਰਿਲ ਵਾਲੇ ਖੇਤਰਾਂ ਵਿੱਚ ਬਲੈਕਆਊਟ ਕੀਤਾ ਜਾਵੇਗਾ।
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 27 ਨਵੰਬਰ, 2026 ਨੂੰ ਰਾਤ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ। ਇਹ ਮੌਕ ਡ੍ਰਿਲ ਪੂਰੇ ਸੂਬੇ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਇਨ੍ਹਾਂ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਕ ਡ੍ਰਿਲ ਇੱਕ ਏਅਰ ਰੇਡ ਵਾਰਨਿੰਗ ਸਿਗਨਲ ਨਾਲ ਸ਼ੁਰੂ ਹੋਵੇਗੀ, ਜਿਸ ਦੌਰਾਨ ਦੋ ਮਿੰਟ ਲਈ ਹਾਈ-ਲੋ ਪਿਚ ਵਾਲਾ ਸਾਇਰਨ ਵਜਾਇਆ ਜਾਵੇਗਾ। ਇਸ ਦੌਰਾਨ ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਮੌਕ ਡ੍ਰਿਲ ਵਾਲੇ ਖੇਤਰਾਂ ਵਿੱਚ ਬਲੈਕਆਊਟ ਕੀਤਾ ਜਾਵੇਗਾ।
Share this content:



Post Comment