Loading Now

ਪੰਜਾਬ ’ਚ ਅੱਜ ਬਦਲਿਆ ਮੌਸਮ ਨੇ ਲਈ ਕਰਵਟ

ਪੰਜਾਬ ’ਚ ਅੱਜ ਬਦਲਿਆ ਮੌਸਮ ਨੇ ਲਈ ਕਰਵਟ

ਚੰਡੀਗੜ੍ਹ, 11 ਜੂਨ – ਪੰਜਾਬ ਤੇ ਹਰਿਆਣਾ ਵਿੱਚ ਕਈ ਦਿਨਾਂ ਤੋਂ ਅਤਿ ਦੀ ਗਰਮੀ ਨੇ ਲੋਕਾਂ ਦੀ ਜਿਉਣਾ ਮੁਸ਼ਕਲ ਕੀਤਾ ਹੋਇਆ ਹੈ। ਇਸ ਦੇ ਨਾਲ ਹੀ ਅਗਾਮੀ ਦਿਨਾਂ ’ਚ ਮੌਸਮ ਦਾ ਮਿਜ਼ਾਜ ਬਦਲ ਰਿਹਾ ਹੈ। ਅਗਲੇ ਦੋ ਦਿਨ ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਤੇ ਕਈ ਥਾਵਾਂ ’ਤੇ ਗੜੇਮਾਰੀ ਵੀ ਹੋ ਸਕਦੀ ਹੈ। ਮੌਸਮ ਵਿਗਿਆਨੀਆਂ ਨੇ 11 ਤੇ 12 ਜੂਨ ਨੂੰ ਮੀਂਹ ਤੇ ਹਨੇਰੀ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ ਤੇ ਅਗਲੇ ਦੋ ਦਿਨਾਂ ਲਈ ਔਰੇਂਜ ਅਲਰਟ ਜਾਰੀ ਕਰ ਦਿੱਤਾ ਹੈ। 11 ਜੂਨ ਨੂੰ ਮਾਝਾ ਤੇ ਦੁਆਬਾ ਖੇਤਰ ਵਿੱਚ ਸਵੇਰ ਸਮੇਂ ਮੌਸਮ ਦਾ ਮਿਜ਼ਾਜ ਬਦਲ ਸਕਦਾ ਹੈ ਅਤੇ ਬਾਅਦ ਦੁਪਹਿਰ ਮਾਲਵਾ ਸਣੇ ਰਾਜਧਾਨੀ ਚੰਡੀਗੜ੍ਹ ਵਿੱਚ ਅਸਰ ਦਿਖਾਈ ਦੇਵੇਗਾ।

ਪੰਜਾਬ ਵਿੱਚ ਅੱਜ ਬਠਿੰਡਾ ਸ਼ਹਿਰ ਸਭ ਤੋਂ ਗਰਮ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 46.2 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 43.2 ਡਿਗਰੀ ਸੈਲਸੀਅਸ, ਲੁਧਿਆਣਾ ਤੇ ਪਟਿਆਲਾ ਵਿੱਚ 43.6 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 42 ਡਿਗਰੀ, ਗੁਰਦਾਸਪੁਰ ਵਿੱਚ 41.5 ਡਿਗਰੀ ਸੈਲਸੀਅਸ, ਨਵਾਂ ਸ਼ਹਿਰ ਵਿੱਚ 39.3 ਡਿਗਰੀ ਸੈਲਸੀਅਸ, ਫਾਜ਼ਿਲਕਾ ਵਿੱਚ 42.8 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿੱਚ 43.3 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਵਿੱਚ 40.8 ਡਿਗਰੀ ਸੈਲਸੀਅਸ, ਮੁਹਾਲੀ ਵਿੱਚ 40.9 ਡਿਗਰੀ ਸੈਲਸੀਅਸ, ਰੂਪਨਗਰ ਵਿੱਚ 40.8 ਡਿਗਰੀ ਸੈਲਸੀਅਸ ਦਰਜ ਕੀਤਾ ਹੈ।

Share this content:

Post Comment