Loading Now

ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ਼,ਪਠਾਨਕੋਟ ਰਿਹਾ ਸਭ ਤੋਂ ਠੰਢਾ

ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ਼,ਪਠਾਨਕੋਟ ਰਿਹਾ ਸਭ ਤੋਂ ਠੰਢਾ

ਲੁਧਿਆਣਾ 19 ਅਕਤੂਬਰ  ਪੰਜਾਬ ’ਚ ‘ਗੁਲਾਬੀ ਠੰਢ’ (ਹਲਕੀ ਠੰਢ) ਦੀ ਸ਼ੁਰੂਆਤ ਹੋ ਚੁੱਕੀ ਹੈ, ਜਿਸ ਨਾਲ ਰਾਤ ਦੇ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਐਤਵਾਰ ਨੂੰ ਸੂਬੇ ’ਚ ਪਠਾਨਕੋਟ ਸਭ ਤੋਂ ਠੰਢਾ ਰਿਹਾ ਤੇ ਇੱਥੇ ਘੱਟੋ-ਘੱਟ ਤਾਪਮਾਨ 13.7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ, ਰੂਪਨਗਰ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਨਵਾਂਸ਼ਹਿਰ ’ਚ ਘੱਟੋ-ਘੱਟ ਤਾਪਮਾਨ 15 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ, ਫ਼ਰੀਦਕੋਟ, ਜਲੰਧਰ ਤੇ ਪਟਿਆਲਾ ’ਚ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜ਼ਿਆਦਾਤਰ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ 31 ਤੋਂ 32 ਡਿਗਰੀ ਸੈਲਸੀਅਸ ਵਿਚਾਲੇ ਰਿਹਾ। ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ 24 ਅਕਤੂਬਰ ਤੱਕ ਪੂਰੇ ਪੰਜਾਬ ’ਚ ਮੌਸਮ ਸਾਫ਼ ਰਹੇਗਾ ਤੇ ਬਾਰਿਸ਼ ਦੀ ਸੰਭਾਵਨਾ ਨਹੀਂ ਹੈ। 25 ਅਕਤੂਬਰ ਤੋਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ। ਇਸ ਦੇ ਅਸਰ ਨਾਲ 26 ਅਕਤੂਬਰ ਤੱਕ ਸੂਬੇ ਦੇ ਕਈ ਹਿੱਸਿਆਂ ’ਚ ਤੇਜ਼ ਹਵਾ ਦੇ ਨਾਲ ਬਾਰਿਸ਼ ਤੇ ਗੜੇਮਾਰੀ ਦੀ ਸੰਭਾਵਨਾ ਹੈ।

Share this content:

Post Comment