Loading Now

ਪੰਜਾਬ ‘ਚ ਭਲਕੇ ਰਹੇਗੀ ਛੁੱਟੀ! ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ

ਪੰਜਾਬ ‘ਚ ਭਲਕੇ ਰਹੇਗੀ ਛੁੱਟੀ! ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ

ਚੰਡੀਗੜ੍ਹ, 31 ਅਕਤੂਬਰ – ਪੰਜਾਬ ਸਰਕਾਰ ਵੱਲੋਂ ਸ਼ਨੀਵਾਰ ਨੂੰ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ । ਦਰਅਸਲ 1 ਨਵੰਬਰ ਨੂੰ ਨਿਊ ਪੰਜਾਬ ਡੇਅ ਹੈ, ਜਿਸ ਕਰਕੇ ਸੂਬੇ ਵਿਚ ਰਾਖਵੀਂ ਛੁੱਟੀ ਐਲਾਨੀ ਗਈ ਹੈ। ਨਵੰਬਰ ਦੀ ਸ਼ੁਰੂਆਤ ਛੁੱਟੀ ਨਾਲ ਹੋਵੇਗੀ ਕਿਉਂਕਿ ਪੰਜਾਬ ਦਿਵਸ 1 ਨਵੰਬਰ ਨੂੰ ਮਨਾਇਆ ਜਾਵੇਗਾ। ਇਹ ਦਿਨ ਹਰ ਸਾਲ ਰਾਜ ਦੇ ਗਠਨ ਦੀ ਵਰ੍ਹੇਗੰਢ ਵਜੋਂ ਬਹੁਤ ਉਤਸ਼ਾਹ ਅਤੇ ਮਾਣ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਸਕੂਲ, ਸਰਕਾਰੀ ਦਫ਼ਤਰ ਅਤੇ ਸੰਸਥਾਵਾਂ ਬੰਦ ਰਹਿਣਗੀਆਂ। ਇਥੇ ਇਹ ਵੀ ਦੱਸ ਦੇਈਏ ਕਿ ਇਸ ਦੇ ਅਗਲੇ ਦਿਨ ਹੀ ਸੰਤ ਨਾਮਦੇਵ ਜੀ ਦਾ ਜਨਮ ਦਿਹਾੜਾ ਵੀ ਹੈ, ਜੋ ਕਿ ਐਤਵਾਰ ਆ ਰਿਹਾ ਹੈ। ਸੰਤ ਨਾਮਦੇਵ ਜੀ ਦੇ ਜਨਮ ਦਿਹਾੜੇ ਦੀ ਵੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਰਾਖਵੀਂ ਛੁੱਟੀ ਐਲਾਨੀ ਗਈ ਹੈ।

Share this content:

Post Comment