Loading Now

ਪੰਜਾਬ ‘ਚ ਵੱਜਿਆ ਚੋਣ ਬਿਗਲ: ਨਿਗਮ ਤੇ ਨਗਰ ਕੌਂਸਲ ਚੋਣਾਂ ਦਾ ਸ਼ਡਿਊਲ ਜਾਰੀ

ਪੰਜਾਬ ‘ਚ ਵੱਜਿਆ ਚੋਣ ਬਿਗਲ: ਨਿਗਮ ਤੇ ਨਗਰ ਕੌਂਸਲ ਚੋਣਾਂ ਦਾ ਸ਼ਡਿਊਲ ਜਾਰੀ

ਚੰਡੀਗੜ੍ਹ, 11 ਮਈ – ਪੰਜਾਬ ਰਾਜ ਚੋਣ ਕਮਿਸ਼ਨ ਨੇ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਅਧਿਕਾਰਕ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨਰ ਮੁਤਾਬਕ ਸੂਬੇ ਵਿੱਚ ਵੋਟਾਂ ਨਗਰ ਨਿਗਮ ਤੇ ਨਗਰ ਕੌਂਸਲ ਲਈ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤਕ ਪੈਣਗੀਆਂ, ਜਦਕਿ ਨਤੀਜੇ 29 ਮਈ ਨੂੰ ਐਲਾਨੇ ਜਾਣਗੇ। ਉਮੀਦਵਾਰ 13 ਤੋਂ 16 ਮਈ ਤਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। 18 ਮਈ ਨੂੰ ਨਾਮਜ਼ਦਗੀਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਇਤਰਾਜ਼ ਸਿਰਫ ਰਿਟਰਨਿੰਗ ਅਧਿਕਾਰੀ ਹੀ ਸੁਣੇਗਾ। 19 ਮਈ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਤਰੀਕ ਹੋਵੇਗੀ। ਚੋਣਾਂ ਦੇ ਐਲਾਨ ਨਾਲ ਹੀ ਸੂਬੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜਿਸ ਕਾਰਨ ਹੁਣ ਪੰਜਾਬ ਸਰਕਾਰ ਕੋਈ ਨਵਾਂ ਐਲਾਨ ਨਹੀਂ ਕਰ ਸਕੇਗੀ। ਇਹ ਚੋਣਾਂ ਅਬੋਹਰ, ਬਰਨਾਲਾ, ਬਟਾਲਾ, ਬਠਿੰਡਾ, ਕਪੂਰਥਲਾ, ਮੋਗਾ, ਪਠਾਨਕੋਟ ਅਤੇ ਮੋਹਾਲੀ ਨਗਰ ਨਿਗਮਾਂ ਸਮੇਤ ਕਈ ਸ਼ਹਿਰੀ ਸਥਾਨਕ ਸੰਸਥਾਵਾਂ ਲਈ ਹੋਣਗੀਆਂ।

Share this content:

Post Comment